ਧੂਰੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿੰਯਕਾ ਗਾਂਧੀ ਚੋਣ ਪ੍ਰਚਾਰ ਕਰਨ ਇੱਥੇ ਪਹੁੰਚੇ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਿਯੰਕਾ ਗਾਂਧੀ ਨੂੰ ਖੇਤਾਂ ਦੀ ਵੀ ਸੈਰ ਕਰਵਾਈ ਗਈ। ਉਨ੍ਹਾਂ ਨੇ ਖੇਤ ਦੀ ਮੋਟਰ 'ਤੇ ਬੈਠ ਕੇ ਸਰ੍ਹੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਵੀ ਖਾਧੀ। ਇੱਥੇ 'ਨਵੀਂ ਸੋਚ, ਨਵਾਂ ਪੰਜਾਬ' ਰੈਲੀ ਨੂੰ ਪ੍ਰਿਯੰਕਾ ਗਾਂਧੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੋ ਸਿਆਸਤ ਇਸ ਸਮੇਂ ਪੰਜਾਬ 'ਚ ਚੱਲ ਰਹੀ ਹੈ, ਉਸ ਦੀ ਨੀਅਤ ਪਛਾਨਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ 'ਚ 5 ਸਾਲ ਕਾਂਗਰਸ ਦੀ ਸਰਕਾਰ ਚੱਲੀ ਤਾਂ ਇਨ੍ਹਾਂ 5 ਸਾਲਾਂ ਦੌਰਾਨ ਵਿਕਾਸ ਵੀ ਹੋਇਆ।
ਇਹ ਵੀ ਪੜ੍ਹੋ : 'ਅਮਿਤ ਸ਼ਾਹ' ਦੀ ਲੁਧਿਆਣਾ ਫੇਰੀ ਦੌਰਾਨ ਪੁਲਸ ਅਲਰਟ, ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ (ਤਸਵੀਰਾਂ)
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜਦੋਂ ਸਾਨੂੰ ਲੱਗਾ ਕਿ ਸਾਡੀ ਸਰਕਾਰ ਭਾਜਪਾ ਦੇ ਕਹਿਣ 'ਤੇ ਚੱਲ ਰਹੀ ਹੈ ਤਾਂ ਅਸੀਂ ਬਦਲਾਅ ਕੀਤਾ ਅਤੇ ਇਸ ਨੂੰ ਬਦਲਣਾ ਬੇਹੱਦ ਜ਼ਰੂਰੀ ਸੀ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਆਏ। ਉਨ੍ਹਾਂ ਕਿਹਾ ਕਿ ਇਹ ਸਾਡਾ ਦਾਅਵਾ ਹੈ ਕਿ ਪੂਰੇ ਦੇਸ਼ 'ਚ ਅਜਿਹੀ ਕੋਈ ਸਰਕਾਰ ਨਹੀਂ ਹੈ, ਜਿਸ ਨੇ 111 ਦਿਨਾਂ 'ਚ ਇੰਨੇ ਜ਼ਿਆਦਾ ਕੰਮ ਕੀਤੇ ਹੋਣ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨੇ 6 ਹਜ਼ਾਰ, 400 ਕਰੋੜ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, 1500 ਕਰੋੜ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ, ਬਿਜਲੀ ਦੇ ਰੇਟ 3 ਰੁਪਏ ਪ੍ਰਤੀ ਯੂਨਿਟ ਤੱਕ ਲਿਆਂਦੇ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਸਭ ਤੋਂ ਮਸਰੂਫ਼ ਪ੍ਰਚਾਰਕ ਬਣੇ 'ਚਰਨਜੀਤ ਸਿੰਘ ਚੰਨੀ'
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪੰਜਾਬ 'ਚ ਅੱਜ ਸਭ ਤੋਂ ਵੱਡੀ ਸਮੱਸਿਆ ਮਹਿੰਗਾਈ ਤੇ ਰੁਜ਼ਗਾਰ ਹੈ। ਇਸ ਲਈ ਸੂਬੇ ਨੂੰ ਇਕ ਅਜਿਹੀ ਸਰਕਾਰ ਚਾਹੀਦੀ ਹੈ, ਜੋ ਲੋਕਾਂ ਨੂੰ ਰੁਜ਼ਗਾਰ ਦੇਵੇ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜੇਕਰ ਅਸੀਂ ਔਰਤਾਂ ਨੂੰ 8-8 ਸਿਲੰਡਰ ਦੇਣ ਦੀ ਗੱਲ ਕਰ ਰਹੇ ਹਾਂ ਅਤੇ ਇਸ ਦੇ ਨਾਲ ਹੀ ਮਹਿਲਾ ਸਸ਼ਕਤੀਕਰਨ ਵੱਲ ਵੀ ਪੂਰਾ ਧਿਆਨ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਔਰਤਾਂ ਨੂੰ ਵੀ ਸਰਕਾਰੀ ਰੁਜ਼ਗਾਰ ਮਿਲੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਚਲਾਉਣਾ ਜਾਣਦੀ ਹੈ ਕਿਉਂਕਿ ਉਨ੍ਹਾਂ ਨੇ ਕੰਮ ਕੀਤਾ ਹੈ। ਇਸ ਲਈ ਕਾਂਗਰਸ ਪਾਰਟੀ ਹੀ ਸੂਬੇ ਦਾ ਵਿਕਾਸ ਕਰ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਨੂੰ ਵਿਕਾਸ ਲਈ ਕੇਂਦਰ ਨਾਲ ਮਿਲ ਕੇ ਚੱਲਣਾ ਪਵੇਗਾ : ਕੈਪਟਨ
NEXT STORY