ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ- ਪਾਕਿਸਤਾਨ ਦੇ ਸਰਬੰਦ ਪੁਲਸ ਸਟੇਸ਼ਨ ’ਤੇ ਅੱਤਵਾਦੀ ਹਮਲਾ, DSP ਸਣੇ 2 ਗਾਰਡਾਂ ਦੀ ਮੌਤ
ਰਾਬਰਟ ਵਾਡਰਾ ਨੇ ਕਿਹਾ ਕਿ ਇਸ ਰੁਹਾਨੀਅਤ ਥਾਂ 'ਤੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਤੋਂ ਇਲਾਵਾ ਹੋਰ ਵੀ ਕਾਂਗਰਸੀ ਹਾਜ਼ਰ ਸਨ।
ਇਹ ਵੀ ਪੜ੍ਹੋ- 8ਵੀਂ ਫੇਲ੍ਹ ਵਿਅਕਤੀ ਦਾ ਹੈਰਾਨ ਕਰਨ ਵਾਲਾ ਕਾਰਾ, ਲੱਖਾਂ ਰੁਪਏ ਦੀ ਛਾਪ ਦਿੱਤੀ ਜਾਅਲੀ ਭਾਰਤੀ ਕਰੰਸੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪਾਕਿਸਤਾਨ ਦੇ ਸਰਬੰਦ ਪੁਲਸ ਸਟੇਸ਼ਨ ’ਤੇ ਅੱਤਵਾਦੀ ਹਮਲਾ, DSP ਸਣੇ 2 ਗਾਰਡਾਂ ਦੀ ਮੌਤ
NEXT STORY