ਲੁਧਿਆਣਾ (ਰਾਜ)- ਪਿੰਡ ਰਣੀਆਂ ਸਥਿਤ ਇਕ ਰਿਜ਼ੋਰਟਸ ’ਚ ਪ੍ਰੋਗਰਾਮ ਦੌਰਾਨ ਜਨਤਕ ਤੌਰ ’ਤੇ ਆਪਣਾ ਲਾਇਸੈਂਸੀ ਪਿਸਤੌਲ ਲਹਿਰਾਉਣ ਦੇ ਦੋਸ਼ ’ਚ ਥਾਣਾ ਡੇਹਲੋਂ ਪੁਲਸ ਨੇ ਜਸਕਰਨ ਸਿੰਘ ਉਰਫ਼ ਗੋਲਡੀ ਖਿਲਾਫ ਕੇਸ ਦਰਜ ਕੀਤਾ ਹੈ। ਏ. ਐੱਸ. ਆਈ. ਰਣਜੀਤ ਸਿੰਘ ਮੁਤਾਬਕ ਉਹ ਪਿੰਡ ਆਲਮਗੀਰ ਕੱਟ ’ਤੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਿਆ ਕਿ ਪਿੰਡ ਰਣੀਆ ਸਥਿਤ ਜੇ. ਕੇ. ਰਿਜ਼ੋਰਟਸ ’ਚ ਇਕ ਪ੍ਰੋਗਰਾਮ ਚੱਲ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕਾਂ ਦੇ ਇਲਾਕੇ 'ਚ ਤਾਬੜਤੋੜ ਫ਼ਾਇਰਿੰਗ
ਇਸ ਦੌਰਾਨ ਮੁਲਜ਼ਮ ਜਸਕਰਨ ਸਿੰਘ ਨੇ ਪਿਸਤੌਲ ਕੱਢ ਕੇ ਲਹਿਰਾਈ ਸੀ, ਜੋ ਕਿ ਉਸ ਨੇ ਇਸ ਤਰ੍ਹਾਂ ਕਰ ਕੇ ਪੁਲਸ ਕਮਿਸ਼ਨਰ ਵੱਲੋਂ ਜਾਰੀ ਨਿਯਮਾਂ ਦੀ ਉਲੰਘਣਾ ਕੀਤੀ ਸੀ। ਪੁਲਸ ਨੇ ਉਸ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ
NEXT STORY