ਗੁਰਦਾਸਪੁਰ,(ਵਿਨੋਦ)- ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਜੇਲਾਂ 'ਚ ਬੰਦ ਕੈਦੀਆਂ ਲਈ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਤਹਿਤ 31 ਮਾਰਚ ਤੱਕ ਜੇਲਾਂ 'ਚ ਬੰਦ ਕੈਦੀਆਂ ਨਾਲ ਨਾ ਤਾਂ ਕਿਸੇ ਨੂੰ ਮਿਲਣ ਦੀ ਇਜਾਜ਼ਤ ਹੋਵੇਗੀ ਅਤੇ ਨਾ ਹੀ ਕੈਦੀਆਂ ਨੂੰ ਅਦਾਲਤ 'ਚ ਪੇਸ਼ ਕਰਨ ਲਈ ਲਿਆਂਦਾ ਜਾਵੇਗਾ।
ਜਾਣਕਾਰੀ ਮੁਤਾਬਕ ਪੂਰੇ ਦੇਸ਼ 'ਚ ਫੈਲੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਜੇਲਾਂ 'ਚ ਬੰਦ ਕੈਦੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਇਹ ਕਦਮ ਚੁੱਕੇ ਗਏ ਹਨ ਕਿਉਂਕਿ ਜੇਲਾਂ 'ਚ ਕੈਦੀ ਬਹੁਤ ਜ਼ਿਆਦਾ ਗਿਣਤੀ 'ਚ ਹਨ ਅਤੇ ਜੇਕਰ ਕੋਈ ਕੈਦੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਿਆ ਤਾਂ ਪੂਰੀ ਜੇਲ ਦੇ ਕੈਦੀਆਂ ਨੂੰ ਇਸ ਵਾਇਰਸ ਦਾ ਸ਼ਿਕਾਰ ਹੋਣ ਦੀ ਸੰਭਾਵਨਾ ਵਧ ਸਕਦੀ ਹੈ। ਇਸ ਸਬੰਧੀ ਜੇਲ ਅਧਿਕਾਰੀਆਂ ਨੇ ਹੁਣ ਕੈਦੀਆਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਕਰਨ ਦੀ ਪ੍ਰਕ੍ਰਿਆ 'ਤੇ ਰੋਕ ਲਾ ਦਿੱਤੀ ਹੈ। ਇਸੇ ਤਰ੍ਹਾਂ ਕੈਦੀਆਂ ਨੂੰ ਅਦਾਲਤ 'ਚ ਪੇਸ਼ ਕਰਨ ਦਾ ਕੰਮ ਵੀ ਅਜੇ ਰੋਕਿਆ ਜਾ ਰਿਹਾ ਹੈ ਅਤੇ ਅਦਾਲਤਾਂ ਤੋਂ ਇਨ੍ਹਾਂ ਜੇਲਾਂ 'ਚ ਬੰਦ ਕੈਦੀਆਂ ਨੂੰ ਪੇਸ਼ੀ ਲਈ ਲਿਜਾਣ ਦੀ ਬਜਾਏ ਅਦਾਲਤ ਤੋਂ ਬੇਨਤੀ ਕਰ ਕੇ ਅਗਲੀ ਤਾਰੀਖ ਲਈ ਜਾਵੇਗੀ। ਇਸੇ ਤਰ੍ਹਾਂ ਜੇਕਰ ਕਿਸੇ ਕੈਦੀ ਨੂੰ ਬੁਖਾਰ ਜਾ ਜ਼ੁਕਾਮ ਆਦਿ ਦੀ ਸ਼ਿਕਾਇਤ ਹੋਵੇਗੀ ਤਾਂ ਉਸ ਨੂੰ ਤੁਰੰਤ ਹੋਰ ਕੈਦੀਆਂ ਤੋਂ ਵੱਖ ਕਰ ਦਿੱਤਾ ਜਾਵੇਗਾ ਅਤੇ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾ ਕੇ ਉਸ ਦੇ ਟੈਸਟ ਲੈ ਕੇ ਜਾਂਚ ਲਈ ਭੇਜੇ ਜਾਣਗੇ। ਇਸ ਸਬੰਧੀ ਡੀ. ਐੱਸ. ਪੀ. ਜੈਨ ਸਿਆਮਲ ਜੋਤੀ ਨੇ ਦੱਸਿਆ ਕਿ ਗੁਰਦਾਸਪੁਰ ਜੇਲ 'ਚ ਲਗਭਗ 875 ਕੈਦੀ ਹਨ ਅਤੇ ਉਨ੍ਹਾਂ ਨੂੰ ਵਾਇਰਸ ਤੋਂ ਬਚਾਉਣ ਲਈ ਉੱਚ ਅਧਿਕਾਰੀਆਂ ਦੇ ਨਿਰਦੇਸ਼ 'ਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਈ ਕਦਮ ਚੁੱਕੇ ਗਏ ਹਨ।
ਜਾਖੜ ਨੇ ਸਿਆਸੀ ਅੰਦਾਜ਼ ’ਚ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ
NEXT STORY