ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਦੇ ਸ਼ਹਿਰ ਲਾਹੌਰ ’ਚ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਦੀ ਸਮਾਧ ’ਤੇ ਕੱਟੜਪੰਥੀਆਂ ਵੱਲੋਂ ਕੀਤੇ ਗਏ ਕਬਜ਼ੇ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਅਤੇ ਬਿਹਰੂਨੀ ਮਸਲਿਆਂ ਵਿਚ ਉਲਝੇ ਪਾਕਿਸਤਾਨ ਦੀ ਹੋਂਦ ਅਤੇ ਪ੍ਰਭੂਸੱਤਾ ਪੂਰੀ ਤਰ੍ਹਾਂ ਖ਼ਤਰੇ ਵਿੱਚ ਹੈ ਪਰ ਪਾਕਿਸਤਾਨ ’ਚ ਕੱਟੜਪੰਥੀ ਘੱਟਗਿਣਤੀਆਂ ’ਤੇ ਜਬਰ ਜ਼ੁਲਮ ਕਰਨ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਜ਼ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਕੱਟੜਪੰਥੀ ਮੁਸਲਮਾਨਾਂ ਨੇ ਸੂਬਾ ਸਿੰਧ ਦੇ ਫਜਲ ਭੰਭੌਰ ਇਲਾਕੇ ਦੇ ਨੌਕੋਟ ਵਿਚ ਸਥਿਤ ਹਿੰਦੂ ਰਾਮਾਪੀਰ ਮੰਦਰ ਉੱਤੇ ਹਮਲਾ ਕਰਦਿਆਂ ਮਾਤਾ ਦੁਰਗਾ ਦੀ ਮੂਰਤੀ ਨੂੰ ਖੰਡਿਤ ਕਰਨ ਤੋਂ ਇਲਾਵਾ ਉਥੋਂ ਦੇ ਚੜ੍ਹਾਵੇ ਦੀ ਵੀ ਲੁੱਟ ਲਿਆਸੀ, ਜੋ ਕਿ ਬਰਦਾਸ਼ਤ ਤੋਂ ਬਾਹਰ ਹਨ।
ਉਨ੍ਹਾਂ ਕੱਟੜਪੰਥੀਆਂ ਨੂੰ ਹੋਸ਼ ਵਿਚ ਆਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਜਬਰੀ ਧਰਮ ਪਰਿਵਰਤਨ ਦੇ ਖ਼ਿਲਾਫ਼ ਪੂਰੀ ਦ੍ਰਿੜ੍ਹਤਾ ਨਾਲ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੇ ਨਾਦਰ ਸ਼ਾਹ ਵੱਲੋਂ ਥਾਪੇ ਲਾਹੌਰ ਦੇ ਗਵਰਨਰ ਜ਼ਕਰੀਆ ਖਾਨ ਦਾ ਵਜੂਦ ਖ਼ਤਮ ਕਰ ਦਿੱਤਾ ਸੀ। ਪ੍ਰੋ. ਸਰਚਾਂਦ ਸਿੰਘ ਨੇ ਪਾਕਿਸਤਾਨ ਦੇ ਹਿੰਦੂ ਮੰਦਰਾਂ ਅਤੇ ਸਿੱਖ ਗੁਰਦੁਆਰਿਆਂ ਸਮੇਤ ਜ਼ਮੀਨ ਜਾਇਦਾਦਾਂ ਦੀ ਦੇਖਭਾਲ ਲਈ ਬਣਾਏ ਗਏ 'ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ' (ਈ.ਟੀ.ਪੀ.ਬੀ) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਨੂੰ ਡਮੀ ਕਹਿੰਦਿਆਂ ਸਖ਼ਤ ਅਲੋਚਨਾ ਕੀਤੀ ਅਤੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਨਾਕਾਮ ਰਹੇ ਹਨ।
ਇਹ ਵੀ ਪੜ੍ਹੋ : ਸਿਲੰਡਰ ਫਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 60 ਲੋਕ ਝੁਲਸੇ, 2 ਸਾਲਾ ਬੱਚੇ ਦੀ ਮੌਤ
ਉਨ੍ਹਾਂ ਕਿਹਾ ਕਿ ਕਮੇਟੀ ਅਤੇ ਬੋਰਡ ਦੋਵੇਂ ਘਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਦੀ ਆਮਦਨ ਨੂੰ ਸਰਕਾਰ ਵੱਲੋਂ ਵਰਤੇ ਜਾਣ ’ਤੇ ਵੀ ਖ਼ਾਮੋਸ਼ ਹਨ। ਉਨ੍ਹਾਂ ਦੱਸਿਆ ਕਿ ਸੁਹੇਲ ਭੱਟ ਅਤੇ ਉਮੇਰ ਨਾਮੀ ਕੱਟੜਪੰਥੀਆਂ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਦੀ ਸਮਾਧ ’ਤੇ ਕਬਜ਼ਾ ਕਰਨ ਦਾ ਮਕਸਦ ਉਸ ਦੀ ਬੇਸ਼ਕੀਮਤੀ ਜ਼ਮੀਨ ਨੂੰ ਹੜੱਪਣ ਦੀ ਲੋਚਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਸਮਾਧ ਪ੍ਰਤੀ ਅਖੌਤੀ ਪੀਰ ਕਾਕੂ ਸ਼ਾਹ ਦੀ ਮਜ਼ਾਰ ਹੋਣ ਦਾ ਦਾਅਵਾ ਖੋਖਲਾ ਹੈ ਕਿਉਂਕਿ ਪਾਕਿਸਤਾਨ ਦੀਆਂ ਪੁਰਾਤਨ ਲਿਖਤਾਂ ਵਿਚ ਵੀ ਇਸ ਜਗਾ ਨੂੰ ਉਹ ਸਥਾਨ ਦਸਿਆ ਜਿਥੇ ਭਾਈ ਤਾਰੂ ਸਿੰਘ ਨੂੰ ਉਸ ਦੀ ਖੋਪਰੀ ਲਾਹ ਕੇ ਸ਼ਹੀਦ ਕੀਤਾ ਗਿਆ ਸੀ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਹੋਰਨਾਂ ਦੇਸ਼ਾਂ ’ਚ ਅਤਿਵਾਦ ਨੂੰ ਸ਼ਹਿ ਦੇਣ ਵਾਲੇ ਪਾਕਿਸਤਾਨ ’ਚ ਤਹਿਰੀਕ- ਏ- ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨੇ ਅੰਦਰੂਨੀ ਹਮਲੇ ਤੇਜ਼ ਕਰ ਦਿੱਤੇ ਹਨ ਤਾਂ ਦੂਜੇ ਪਾਸੇ ਭਾਰਤ ’ਤੇ ਭਰੋਸਾ ਜਤਾਉਣ ਵਾਲੇ ਅਫ਼ਗ਼ਾਨਿਸਤਾਨ ਨਾਲ ਵੀ ਸਰਹੱਦੀ ਅਤੇ ਹੋਰਨਾਂ ਮਾਮਲਿਆਂ ’ਚ ਪਿਆ ਪੇਚਾ ਪਾਕਿਸਤਾਨ ਦੀ ਹਾਲਤ ਖ਼ਰਾਬ ਕਰਨ ਲਈ ਕਾਫ਼ੀ ਹਨ। ਬਲੋਚ ਲੋਕ ਬਲੋਚਿਸਤਾਨ ’ਚ ਸ਼ੁਰੂ ਤੋਂ ਹੀ ਆਜ਼ਾਦੀ ਲਈ ਲੜ ਦੇ ਆ ਰਹੇ ਹਨ। ਹਾਲ ਹੀ ’ਚ ਅਲਕਾਇਦਾ ਨੇ ਵੀ ਕਸ਼ਮੀਰ ਬਾਰੇ ਆਪਣੇ ਵਿਚਾਰ ਬਦਲਦਿਆਂ ਕਸ਼ਮੀਰ ਨੂੰ ਭਾਰਤ ਦਾ ਅਭਿੰਨ ਅੰਗ ਮੰਨ ਲਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਖ਼ਤਮ ਹੋਣ ਦੇ ਕਗਾਰ ’ਤੇ ਹੈ। ਉਸ ਦਾ ਵਾਲ ਵਾਲ ਕਰਜ਼ੇ ਵਿਚ ਡੁੱਬ ਚੁੱਕਿਆ ਹੈ। ਭ੍ਰਿਸ਼ਟਾਚਾਰ ਅਤੇ ਮਹਿੰਗਾਈ ਨੇ ਉਥੋਂ ਦੇ ਲੋਕਾਂ ਦਾ ਜੀਣਾ ਮੁਸ਼ਕਲ ਦਿਤਾ ਹੈ। ਉਨਾਂ ਕਿਹਾ ਕਿ ਨੇੜੇ ਭਵਿੱਖ ’ਚ ਅੰਦਰੂਨੀ ਖਾਨਾਜੰਗੀ ਨਾਲ ਪਾਕਿਸਤਾਨ ਦਾ ਵੰਡਿਆ ਜਾਣਾ ਯਕੀਨੀ ਹੈ। ਅਜਿਹੀ ਸਥਿਤੀ ਵਿਚ ਭਾਰਤ ਅਤੇ ਖ਼ਾਸਕਰ ਪੰਜਾਬ ਨੂੰ ਪਾਕਿਸਤਾਨ ਤੋਂ ਹੋਣ ਵਾਲੀ ਲੱਖਾਂ ਲੋਕਾਂ ਦੀ ਪਲਾਣਿਤ ਨੂੰ ਮਾਨਵੀ ਅਧਾਰ ’ਤੇ ਸੰਭਾਲਣ ਲਈ ਤਿਆਰ ਰਹਿਣਾ ਹੋਵੇਗਾ।
ਖੇਡ ਜਗਤ ਨੂੰ ਪਿਆ ਵੱਡਾ ਘਾਟਾ, ਹੁਣ ਇਸ ਕਬੱਡੀ ਖਿਡਾਰੀ ਦੀ ਹੋਈ ਮੌਤ
NEXT STORY