ਫ਼ਤਿਹਗੜ੍ਹ ਸਾਹਿਬ (ਜਗਦੇਵ): ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਸਮਝੋਤੇ ਨੂੰ ਛੱਡ ਕੇ ਵੱਖੋ ਵੱਖ ਆਪਣੇ ਪੱਧਰ ਤੇ ਚੋਣਾਂ ਲੜਨ ਦੇ ਮਾਮਲੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾ ਵੀ ਆਪਣੇ ਪੱਧਰ ਤੇ 13 ਦੀਆਂ 13 ਸੀਟਾਂ ਤੇ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ ਅਤੇ ਨਾ ਹੀ ਕੋਈ ਸਮਝੌਤੇ ਸਬੰਧੀ ਬੀਜੇਪੀ ਨਾਲ ਗੱਲਬਾਤ ਚੱਲ ਰਹੀ ਸੀ ਇਹ ਕੇਵਲ ਤੇ ਕੇਵਲ ਮੀਡੀਆ ਵਿਚ ਕਿਆਸਰਾਈਆਂ ਸਨ।
ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਹਿੱਤ ਪਿਆਰੇ ਹਨ ਤੇ ਰਾਜਨੀਤੀ ਇਸ ਤੋਂ ਬਾਅਦ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਸਪਸ਼ਟ ਕਰ ਚੁੱਕਾ ਸੀ ਕਿ ਬੀਜੇਪੀ ਨਾਲ ਸਮਝੌਤੇ ਤੋਂ ਪਹਿਲਾਂ ਪੰਥਕ ਅਤੇ ਪੰਜਾਬ ਦੇ ਮੁੱਦੇ ਪਹਿਲਾਂ ਹਨ ਇਸ ਲਈ ਪੰਜਾਬ ਦੇ ਮੁੱਦਿਆਂ ਦੇ ਹੱਲ ਤੋਂ ਇਲਾਵਾ ਬੀਜੇਪੀ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਇਹ ਖ਼ਬਰ ਵੀ ਪੜ੍ਹੋ - ਡਿਊਟੀ 'ਤੇ ਤਾਇਨਾਤ ASI ਨਾਲ ਵਾਪਰ ਗਿਆ ਭਾਣਾ, ਇਲਾਜ ਦੌਰਾਨ ਤੋੜਿਆ ਦਮ
ਪ੍ਰੋਫੈਸਰ ਚੰਦੂ ਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਅਮਨ ਸ਼ਾਂਤੀ, ਭਾਈਚਾਰਕ ਸਾਂਝ, ਪੰਥਕ ਮੁੱਦੇ, ਕਿਸਾਨੀ ਦੇ ਮੁੱਦੇ, ਬਾਘਾ ਬਾਰਡਰ ਅਤੇ ਹੁਸੈਨੀਵਾਲ ਬਾਰਡਰ ਖੋਲੇ ਜਾਣ, ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕੀਤਾ ਜਾਵੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ ਕੀਤੀ ਜਾਵੇ ਆਦਿ ਅਜਿਹੇ ਵੱਡੇ ਮਸਲੇ ਹਨ ਜਿਸ ਜਿਨਾਂ ਦੇ ਹੱਲ ਤੋਂ ਬਿਨਾਂ ਸਮਝੌਤਾ ਨਹੀਂ ਕੀਤਾ ਜਾ ਸਕਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਚੈਕਿੰਗ
NEXT STORY