ਪਟਿਆਲਾ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਵਾਇਰਲ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਸਦਭਾਵਨਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੀ ਸਿਹਤ ਸੰਬੰਧੀ ਹਾਲ ਜਾਨਣ ਲਈ ਹਸਪਤਾਲ ਪਹੁੰਚੇ।
ਪ੍ਰੋ. ਬਡੂੰਗਰ ਦੀ ਸਿਹਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਥੋੜ੍ਹੇ ਦਿਨਾਂ ਤੋਂ ਪ੍ਰੋ. ਬਡੂੰਗਰ ਨੂੰ ਛਾਤੀ 'ਚ ਇਨਫੈਕਸ਼ਨ ਅਤੇ ਪਿੱਠ 'ਚ ਦਰਦ ਦੀ ਸ਼ਿਕਾਇਤ ਸੀ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਦੀ ਸਲਾਹ ਤੋਂ ਬਾਅਦ ਪ੍ਰੋ. ਬਡੂੰਗਰ ਨੂੰ ਸਿਹਤਯਾਬ ਰੱਖਣ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪ੍ਰੋ. ਬਡੂੰਗਰ ਜਦੋਂ ਤੱਕ ਸਿਹਤਯਾਬ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਮਾਗਮਾਂ, ਮੀਟਿੰਗਾਂ, ਪ੍ਰੋਗਰਾਮਾਂ 'ਚ ਹਿੱਸਾ ਨਹੀਂ ਲੈ ਸਕਣਗੇ।
ਜ਼ਿਕਰਯੋਗ ਹੈ ਕਿ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਬੁੱਧਵਾਰ ਰਾਤ ਤੋਂ ਪਟਿਆਲਾ ਦੇ ਇਕ ਨਿਜੀ ਹਸਪਤਾਲ 'ਚ ਭਰਤੀ ਹਨ।
ਪੁਲਸ ਨੇ ਲੱਖਾਂ ਰੁਪਏ ਦੇ ਚੋਰਾ-ਪੋਸਤ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
NEXT STORY