ਪਟਿਆਲਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਗੁਰੂ ਕੀਆਂ ਲਾਡਲੀਆਂ ਫ਼ੌਜਾਂ ਅਤੇ ਹੋਰ ਪੰਥਕ ਸੰਪ੍ਰਦਾਵਾਂ ਤੇ ਸਭਾ ਸੁਸਾਇਟੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਪੰਥਕ ਮਰਿਆਦਾ ਅਨੁਸਾਰ ਦਸਤਾਰਬੰਦੀ ਕਰਕੇ ਇਕ ਅਤਿ ਸ਼ਲਾਘਾਯੋਗ ਕਾਰਜ ਕਰਕੇ ਅਣਗਿਣਤ ਪੰਥ ਦਰਦੀਆਂ ਨੂੰ ਖ਼ੁਸ਼ੀ ਅਤੇ ਸੰਤੁਸ਼ਟੀ ਪ੍ਰਦਾਨ ਕੀਤੀ ਹੈ।
ਇਹ ਵੀ ਪੜ੍ਹੋ: ਰਾਡਾਰ 'ਤੇ ਪੰਜਾਬ ਦੇ ਇਹ ਅਫ਼ਸਰ! ਹੋਣ ਜਾ ਰਿਹੈ ਵੱਡਾ ਐਕਸ਼ਨ, ਡਿੱਗ ਸਕਦੀ ਹੈ ਗਾਜ
ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਇਸ ਕਾਰਜ ਦੀ ਵਧਾਈ ਦਿੱਤੀ। ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸਮੂਹ ਸਾਥੀਆਂ ਸਮੇਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਪੰਥਕ ਸੰਪ੍ਰਦਾਵਾਂ ਅਤੇ ਖ਼ਾਸ ਕਰਕੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਜੀ 96ਵੇਂ ਕਰੋੜੀ ਦੀ ਭਰਪੂਰ ਸ਼ਲਾਘਾ ਕੀਤੀ ਕਿ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ ਨੂੰ ਦਿਲੀ ਮੁਬਾਰਕ ਦਿੰਦੇ ਹੋਇਆ ਆਸ ਕਰਦਾ ਹਾਂ ਕਿ ਜਿਨ੍ਹਾਂ ਪੰਥਕ ਭਾਵਨਾਵਾਂ ਅਤੇ ਜੋਸ਼ ਜਜਬੇ ਨਾਲ ਉਨ੍ਹਾਂ ਨੂੰ ਇਹ ਸੇਵਾ ਸੌਂਪੀ ਗਈ ਹੈ, ਉਹ ਆਪਣੀਆਂ ਸੇਵਾਵਾਂ ਪੰਥਕ ਮਰਿਆਦਾ ਅਤੇ ਪੰਥਕ ਜਜਬਿਆਂ ਨਾਲ ਕਾਰਜਸ਼ੀਲ ਹੋਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਤੜਕਸਾਰ ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ: ਮਹਾਨਗਰ ’ਚ ਪੁਲਸ ਦੀ ਵਰਦੀ ਪਹਿਨ ਕੇ ਘੁੰਮ ਰਹੇ ਲੋਕ, ਤੁਹਾਡੇ ਨਾਲ ਹੋ ਸਕਦੈ ਵੱਡਾ ਕਾਂਡ
NEXT STORY