ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਬੀ. ਬੀ. ਐੱਮ. ਬੀ. ਦਾ ਪ੍ਰਬੰਧ ਪੰਜਾਬ ਤੋਂ ਖੋਹਣਾ ਕੇਂਦਰ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ ਹੈ, ਜਿਸ ਦਾ ਪੰਜਾਬ ਵਾਸੀ ਡਟ ਕੇ ਵਿਰੋਧ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਪ੍ਰੋਫ਼ੈਸਰ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੂਸ ਅਤੇ ਯੂਕ੍ਰੇਨ ਵਿਚਕਾਰ ਚੱਲ ਰਹੀ ਜੰਗ ਦੇ ਮਾਮਲੇ ’ਤੇ ਡਿਪਲੋਮੈਟਿਕ ਤੌਰ ’ਤੇ ਜੋ ਸਟੈਂਡ ਭਾਰਤ ਸਰਕਾਰ ਨੇ ਲਿਆ ਹੈ, ਜਿੱਥੇ ਅਸੀਂ ਉਸ ਦੀ ਪ੍ਰੋੜ੍ਹਤਾ ਕਰਦੇ ਹਾਂ ਉੱਥੇ ਹੀ ਭਾਰਤੀ ਵਿਦਿਆਰਥੀਆਂ ਨੂੰ ਯੂਕ੍ਰੇਨ ਤੋਂ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਜੋ ਲੇਟ ਕਦਮ ਚੁੱਕਿਆ ਗਿਆ ਹੈ, ਉਸ ਦੀ ਅਸੀਂ ਭਰਪੂਰ ਨਿੰਦਾ ਕਰਦੇ ਹਾਂ।
ਇਹ ਵੀ ਪੜ੍ਹੋ: BBMB ਅਤੇ ਯੂਕ੍ਰੇਨ ਮੁੱਦੇ ਨੂੰ ਲੈ ਕੇ CM ਚੰਨੀ ਨੇ ਅਮਿਤ ਸ਼ਾਹ ਕੋਲੋਂ ਮਿਲਣ ਦਾ ਮੰਗਿਆ ਸਮਾਂ
ਪ੍ਰੋ. ਚੰਦੂਮਾਜਰਾ ਨੇ ਅੱਗੇ ਕਿਹਾ ਕਿ ਇਸ ਜੰਗ ਕਾਰਨ ਜਿਹੜੇ ਭਾਰਤੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਇਆ ਹੈ, ਉਸ ਦੀ ਪੂਰਤੀ ਭਾਰਤ ਸਰਕਾਰ ਨੂੰ ਆਪਣੇ ਪੱਲਿਓਂ ਕਰਨੀ ਚਾਹੀਦੀ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਇਸ ਮੌਕੇ ਉਨ੍ਹਾਂ ਨਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਨਜ਼ਰ ਐਡਵੋਕੇਟ ਹਰਦੇਵ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਢਾਹੇ, ਜਥੇਦਾਰ ਰਾਮ ਸਿੰਘ, ਇੰਦਰਜੀਤ ਸਿੰਘ ਬੇਦੀ, ਪਰਮਜੀਤ ਸਿੰਘ ਪੰਮਾ, ਮਨਜਿੰਦਰ ਸਿੰਘ ਬਰਾਡ਼, ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਅਕਾਲੀ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ ਵਿਖੇ ਨਿੱਜੀ ਹਸਪਤਾਲ ਦੀ ਨਰਸ ਨੇ ਕੀਤੀ ਖ਼ੁਦਕੁਸ਼ੀ, ਹੋਸਟਲ ਦੇ ਕਮਰੇ ’ਚ ਲਟਕਦੀ ਮਿਲੀ ਲਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ ਪੀ. ਜੀ. ਆਈ. ’ਚ ਫਿਜ਼ੀਕਲ OPD ਦੀ ਸਰਵਿਸ ਵਧੀ
NEXT STORY