ਜਲੰਧਰ - ਐੱਨ.ਆਈ.ਟੀ. ਦੇ ਜਲੰਧਰ ਜੀਟੀ ਰੋਡ 'ਤੇ ਸਥਿਤ ਕੈਂਪਸ ਨਾਲ ਜੁੜਿਆ ਇਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਸੀ। ਕੈਂਪਸ ਵਿੱਚ ਇਕ ਹੀ ਡਿਪਾਰਟਮੈਂਟ ਦੀਆਂ ਦੋ ਵਿਦਿਆਰਥਣਾਂ ਨੇ ਆਪਣੇ ਹੀ ਡਿਪਾਰਟਮੈਂਟ ਦੇ ਪ੍ਰੋਫੈਸਰ 'ਤੇ ਸੈਕਸੁਅਲ ਹਰਾਸਮੈਂਟ ਦੇ ਗੰਭੀਰ ਦੋਸ਼ ਲਾਏ ਸਨ। ਇਹ ਸੰਵੇਦਨਸ਼ੀਲ ਮਾਮਲਾ ਐੱਨ.ਆਈ.ਟੀ. ਦੇ ਐੱਮ.ਬੀ.ਏ. ਵਿਭਾਗ ਨਾਲ ਜੁੜਿਆ ਹੋਇਆ ਹੈ। ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਪ੍ਰੋਫੈਸਰ ਨੇ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਪਾਸ ਕਰਵਾਉਣ ਦੇ ਬਦਲੇ ਰੇਪ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਡਾਕਟਰ ਬੀ ਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨੋਲਾਜੀ ਜਲੰਧਰ ਦੇ ਅਧਿਕਾਰੀ ਨੇ ਕਾਰਵਾਈ ਕਰਦੇ ਹੋਏ ਪ੍ਰੋਫੈਸਰ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਪ੍ਰੋਫੈਸਰ ਖ਼ਿਲਾਫ਼ ਮਹਿਲਾ ਸੈਲ ਕੋਲ ਸ਼ਿਕਾਇਤ ਪਹੁੰਚੀ ਸੀ। ਜਿਸ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੇ ਉਹ ਰਿਪੋਰਟ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨੋਲਾਜੀ ਜਲੰਧਰ ਦੇ ਅਧਿਕਾਰੀ ਨੂੰ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਦੋਹਾਂ ਧਿਰਾਂ ਨੂੰ ਬੁਲਾ ਕੇ ਮਾਮਲੇ ਦੀ ਜਾਂਚ ਕੀਤੀ ਸੀ, ਜਿਸ ਤੋਂ ਬਾਅਦ ਪ੍ਰੋਫੈਸਰ ਨੂੰ ਬਰਖਾਸਤ ਕਰ ਦਿੱਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਮਲੱਲਾ ਦੇ ਦਰਸ਼ਨ ਲਈ ਪੰਜਾਬੀਆਂ 'ਚ ਭਾਰੀ ਉਤਸ਼ਾਹ, ਨੰਗਲ ਡੈਮ ਸਟੇਸ਼ਨ ਤੋਂ ਪਹਿਲੀ ਟਰੇਨ ਰਵਾਨਾ
NEXT STORY