ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ. ਏ. ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ 'ਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ-ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ’ਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ. ਏ. ਐੱਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ ਮਾਰਚ 2026 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02.15 ਵਜੇ ਤੱਕ ਜ਼ਿਲ੍ਹਾ ਮਾਨਸਾ ’ਚ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ।
ਆਮ ਤੌਰ ’ਤੇ ਦੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ’ਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਹੁਕਮ ’ਚ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ’ਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਉਪਰ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ।
ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯਤਰਾਂ ਦੀ ਵਰਤੋਂ ਨਹੀਂ ਕਰ ਸਕਦਾ। ਹੁਕਮ ’ਚ ਕਿਹਾ ਗਿਆ ਹੈ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ ਪਰ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।
ਲੁਧਿਆਣਾ 'ਚ ਖਾਧ ਸੁਰੱਖਿਆ ਐਕਟ ਤਹਿਤ ਵਿਸ਼ੇਸ਼ ਜਾਂਚ ਮੁਹਿੰਮ, 9 ਸੈਂਪਲ ਭਰੇ
NEXT STORY