ਨੈਸ਼ਨਲ ਡੈਸਕ- ਪੰਜਾਬ ਤੇ ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਵੱਡੀ ਖ਼ੁਸ਼ਖ਼ਬਰੀ ਮਿਲਣ ਵਾਲੀ ਹੈ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਵੀਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਹਾਕਿਆਂ ਤੋਂ ਠੰਢੇ ਬਸਤੇ ਵਿੱਚ ਪਿਆ 'ਸ਼ਾਹਪੁਰ ਕੰਡੀ ਡੈਮ ਪ੍ਰਾਜੈਕਟ' ਨੂੰ ਨਰਿੰਦਰ ਮੋਦੀ ਸਰਕਾਰ ਨੇ ਮੁੜ ਸੁਰਜੀਤ ਕੀਤਾ ਹੈ ਅਤੇ ਹੁਣ ਇਹ ਪ੍ਰਾਜੈਕਟ ਪੂਰਾ ਹੋਣ ਦੇ ਬਿਲਕੁਲ ਨੇੜੇ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਹੀ ਇਹ ਯੋਜਨਾ ਵਿਕਾਸ ਦੀ ਇੱਕ ਮਿਸਾਲ ਹੈ, ਜੋ ਬਿਹਤਰ ਸਿੰਚਾਈ ਅਤੇ ਖੇਤੀਬਾੜੀ ਵਿਕਾਸ ਰਾਹੀਂ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਸ ਪ੍ਰਾਜੈਕਟ ਦੀ ਅਹਿਮੀਅਤ ਬਾਰੇ ਦੱਸਦਿਆਂ ਕੇਂਦਰੀ ਮੰਤਰੀ ਨੇ 'ਐਕਸ' 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਸਾਲ 1960 ਦੇ ਸਿੰਧੂ ਜਲ ਸਮਝੌਤੇ ਤੋਂ ਬਾਅਦ ਭਾਰਤ ਦੇ ਹਿੱਸੇ ਤਿੰਨ ਨਦੀਆਂ- ਰਾਵੀ, ਬਿਆਸ ਅਤੇ ਸਤਲੁਜ ਆਈਆਂ ਸਨ, ਜਿਨ੍ਹਾਂ ਵਿੱਚੋਂ ਰਾਵੀ ਸਭ ਤੋਂ ਵੱਡੀ ਨਦੀ ਸੀ।
ਇਹ ਵੀ ਪੜ੍ਹੋ- ਇਰਾਨ ਦੇ ਹੱਥ ਲੱਗਾ ਪਰਮਾਣੂ ਬੰਬ ਤੋਂ ਵੀ 'ਵੱਡਾ ਹਥਿਆਰ' ! ਉਂਗਲਾਂ 'ਤੇ ਨਚਾ ਸਕਦੈ ਪੂਰੀ ਦੁਨੀਆ
ਸਾਲ 1970 ਦੇ ਦਹਾਕੇ ਦੇ ਆਖ਼ਰੀ ਸਾਲਾਂ 'ਚ ਰਾਵੀ ਨਦੀ 'ਤੇ ਇੱਕ ਨੈਸ਼ਨਲ ਪ੍ਰਾਜੈਕਟ ਦੀ ਕਲਪਨਾ ਕੀਤੀ ਗਈ ਸੀ, ਤਾਂ ਜੋ ਭਾਰਤ ਦੇ ਹਿੱਸੇ ਦੇ ਪਾਣੀ ਦੀ ਵਰਤੋਂ ਭਾਰਤੀ ਖੇਤਰ ਵਿੱਚ ਹੀ ਕੀਤੀ ਜਾ ਸਕੇ ਅਤੇ ਇਸ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਜਾ ਸਕੇ। ਜਿਤੇਂਦਰ ਸਿੰਘ ਨੇ ਅੱਗੇ ਦੱਸਿਆ ਕਿ ਸ਼ਾਹਪੁਰ ਕੰਡੀ ਪ੍ਰਾਜੈਕਟ ਦਾ ਨੀਂਹ ਪੱਥਰ ਸਾਲ 1984 ਵਿੱਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਰੱਖਿਆ ਸੀ। ਪਰ, ਉਸੇ ਸਾਲ ਉਨ੍ਹਾਂ ਦੀ ਹੱਤਿਆ ਹੋਣ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ। ਕੇਂਦਰ ਅਤੇ ਤਤਕਾਲੀ ਜੰਮੂ-ਕਸ਼ਮੀਰ ਦੀਆਂ ਬਾਅਦ ਵਾਲੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਇਹ ਦਹਾਕਿਆਂ ਤੱਕ ਅਣਗੌਲਿਆਂ ਹੀ ਰਿਹਾ।
ਜਤਿੰਦਰ ਨੇ ਅੱਗੇ ਦੱਸਿਆ ਕਿ ਸਾਲ 2014 ਵਿੱਚ ਕੇਂਦਰ 'ਚ ਭਾਰਤੀ ਜਨਤਾ ਪਾਰਟੀ (BJP) ਦੀ ਸਰਕਾਰ ਆਉਣ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਨਵੇਂ ਸਿਰੇ ਤੋਂ ਰਫ਼ਤਾਰ ਮਿਲੀ। ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਮੁੱਖ ਸਕੱਤਰਾਂ ਨੂੰ ਸ਼ਾਮਲ ਕਰ ਕੇ, ਨਵੇਂ ਦਸਤਾਵੇਜ਼ ਤਿਆਰ ਕੀਤੇ ਗਏ ਅਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਵਿਵਾਦਾਂ ਨੂੰ ਸੁਲਝਾ ਕੇ ਪ੍ਰਾਜੈਕਟ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਵਰੀ 2019 ਵਿੱਚ ਜੰਮੂ 'ਚ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਇਸ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਦਾ ਐਲਾਨ ਕੀਤਾ ਸੀ ਅਤੇ ਹੁਣ ਇਹ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ।
ਇਹ ਵੀ ਪੜ੍ਹੋ- ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ ਤਿਆਰੀ, ਭੇਜ'ਤੇ ਜੰਗੀ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
NEXT STORY