Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    1:05:37 PM

  • kapurthala closed in protest against   lathi charge   on sanitation workers

    ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ...

  • punjab police employee caught in a girl boy case

    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ...

  • many rules are going to change from august  impact it will have on your pocket

    ਅਗਸਤ ਮਹੀਨੇ ਤੋਂ ਬਦਲਣ ਵਾਲੇ ਹਨ ਕਈ ਕਈ ਨਿਯਮ, ਜਾਣੋ...

  • blackout in jalandhar lights out for 23 hours

    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੈਡੀਕਲ ਸਿੱਖਿਆ ਮੰਤਰੀ ਵੱਲੋਂ ਪੰਜਾਬ ‘ਚ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਨੂੰ ਪ੍ਰਫੁੱਲਿਤ ਕਰਨ ਦਾ ਸੱਦਾ

PUNJAB News Punjabi(ਪੰਜਾਬ)

ਮੈਡੀਕਲ ਸਿੱਖਿਆ ਮੰਤਰੀ ਵੱਲੋਂ ਪੰਜਾਬ ‘ਚ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਨੂੰ ਪ੍ਰਫੁੱਲਿਤ ਕਰਨ ਦਾ ਸੱਦਾ

  • Updated: 17 Jan, 2023 08:27 PM
Chandigarh
promoting ayurvedic medical tourism in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੈਡੀਕਲ ਸਿੱਖਿਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਸਾਰੇ ਆਯੁਰਵੈਦਿਕ ਕਾਲਜਾਂ ਨੂੰ ਮੈਡੀਕਲ ਟੂਰਿਜ਼ਮ ਵੱਲ ਖਾਸ ਤਵੱਜੋ ਦੇਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਯੁਰਵੇਦ ਸਰੀਰਕ ਤੇ ਮਾਨਸਿਕ ਇਲਾਜ ਦੀ ਸਭ ਤੋਂ ਪੁਰਾਣੀ ਵਿਧੀ ਹੈ ਅਤੇ ਮੌਜੂਦਾ ਸਮੇਂ ਇਸ ਦੀ ਮਹੱਤਤਾ ਹੋਰ ਜ਼ਿਆਦਾ ਵੱਧ ਗਈ ਹੈ, ਜਦੋਂ ਬਹੁਤ ਸਾਰੇ ਲੋਕ ਜੀਵਨ ਸ਼ੈਲੀ ‘ਚ ਆਏ ਬਦਲਾਅ ਕਾਰਨ ਕਈ ਮਾਨਸਿਕ ਤੇ ਸਰੀਰਕ ਬਿਮਾਰੀਆਂ ਨਾਲ ਜੂਝ ਰਹੇ ਹਨ। ਬਲੱਡ ਪ੍ਰੈਸ਼ਰ, ਡਿਪ੍ਰੈਸ਼ਨ, ਸ਼ੂਗਰ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਲਈ ਕੁਦਰਤੀ ਜੜ੍ਹੀ-ਬੂਟੀਆਂ ਤੋਂ ਬਣੀਆਂ ਦਵਾਈਆਂ, ਮੈਡੀਟੇਸ਼ਨ, ਯੋਗ ਅਤੇ ਸਾਦਾ ਭੋਜਨ ਬਹੁਤ ਜ਼ਿਆਦਾ ਲਾਹੇਵੰਦ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕੁਦਰਤੀ ਇਲਾਜ ਪ੍ਰਣਾਲੀਆਂ ਤਹਿਤ ਬਿਮਾਰੀਆਂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਰਿਆਂ ਨੂੰ ਮਿਲ ਕੇ ਸਾਰਥਿਕ ਤੇ ਠੋਸ ਕਦਮ ਉਠਾਉਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਲੋਕਾਂ ਦੇ ਹਿੱਤ 'ਚ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਲਿਆ ਫ਼ੈਸਲਾ : ਅਨਮੋਲ ਗਗਨ ਮਾਨ

ਮੈਡੀਕਲ ਸਿੱਖਿਆ ਭਵਨ, ਮੋਹਾਲੀ ਵਿਖੇ ਪੰਜਾਬ ਦੇ 16 ਆਯੁਰਵੈਦਿਕ, 3 ਯੂਨਾਨੀ ਅਤੇ ਇਕ ਹੋਮਿਓਪੈਥੀ ਕਾਲਜ ਦੇ ਪ੍ਰਿੰਸੀਪਲਾਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੁਦਰਤੀ ਇਲਾਜ ਪ੍ਰਣਾਲੀਆਂ ਨੂੰ ਪ੍ਰਫੁੱਲਿਤ ਕਰਨ ਵੱਲ ਖਾਸ ਧਿਆਨ ਦੇ ਰਹੀ ਹੈ। ਨਸ਼ਿਆਂ ਦੀ ਭੈੜੀ ਅਲਾਮਤ ਤੋਂ ਨੌਜਵਾਨੀ ਨੂੰ ਨਿਜਾਤ ਦਿਵਾਉਣ ਲਈ ਵੀ ਆਯੁਰਵੈਦਿਕ ਇਲਾਜ ਵਿਧੀਆਂ ਲਾਭਕਾਰੀ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਨਿੱਜੀ ਆਯੁਰਵੇਦ, ਯੂਨਾਨੀ ਤੇ ਹੋਮਿਓਪੈਥੀ ਕਾਲਜਾਂ ਨੂੰ ਪ੍ਰੇਰਿਤ ਕੀਤਾ ਕਿ ਕਾਲਜ ਪ੍ਰਬੰਧਕ ਵੀ ਆਪਣੇ ਪੱਧਰ ‘ਤੇ ਇਨ੍ਹਾਂ ਇਲਾਜ ਵਿਧੀਆਂ ਦੀ ਪ੍ਰਫੁੱਲਤਾ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ। ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਭਾਰਤੀ ਆਯੁਰਵੈਦਿਕ ਅਤੇ ਕੁਦਰਤੀ ਇਲਾਜ ਪ੍ਰਣਾਲੀ ਤੋਂ ਜਾਣੂ ਹਨ ਅਤੇ ਸਿਹਤਯਾਬੀ ਲਈ ਇਸ ਵੈਦਿਕ ਪ੍ਰਣਾਲੀ ਦੀ ਵਰਤੋਂ ਕਰਨਾ ਚਾਹੁੰਦੇ ਹਨ। ਉਨ੍ਹਾਂ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ ਨੂੰ ਅਜਿਹੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਵਿਦੇਸ਼ੀਆਂ ਅਤੇ ਹੋਰਨਾਂ ਰਾਜਾਂ ਦੇ ਲੋਕਾਂ ਨੂੰ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਲਈ ਪੰਜਾਬ 'ਚ ਆਕਰਸ਼ਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਮੁਰਗੀਆਂ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ

ਮੀਟਿੰਗ ਦੌਰਾਨ ਕਾਲਜ ਪ੍ਰਿੰਸੀਪਲਾਂ ਨੇ ਕਈ ਸੁਝਾਅ ਦਿੱਤੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣੂ ਕਰਵਾਇਆ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਮਾਹਿਰਾਂ ਦੀਆਂ ਕਮੇਟੀਆਂ ਬਣਾ ਕੇ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦਾ ਸਾਲ 2023 ਦਾ ਕੈਲੰਡਰ ਵੀ ਰਿਲੀਜ਼ ਕੀਤਾ। ਮੀਟਿੰਗ 'ਚ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਉਪ ਕੁਲਪਤੀ ਰਾਹੁਲ ਗੁਪਤਾ (ਆਈਏਐੱਸ), ਡਾ. ਅਵਨੀਸ਼ ਕੁਮਾਰ ਡੀਆਰਐੱਮਈ, ਜੁਆਇੰਟ ਡਾਇਰੈਕਟਰ ਡਾ. ਅਕਾਸ਼ ਦੀਪ ਤੇ ਡਾ. ਪੁਨੀਤ ਗਿਰਧਰ, ਫਾਰਮੇਸੀ ਕਾਊਂਸਲ ਦੇ ਰਜਿਸਟਰਾਰ ਡਾ. ਜਸਬੀਰ ਸਿੰਘ, ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਅਤੇ ਪ੍ਰੀਖਿਆ ਕੰਟਰੋਲਰ ਡਾ. ਅੰਜੂ ਬਾਲਾ ਤੋਂ ਇਲਾਵਾ ਕਾਲਜਾਂ ਦੇ ਪ੍ਰਿੰਸੀਪਲ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Minister of Medical Education
  • Balbir Singh
  • Punjab
  • Ayurvedic Medical Tourism
  • ਮੈਡੀਕਲ ਸਿੱਖਿਆ ਮੰਤਰੀ
  • ਬਲਬੀਰ ਸਿੰਘ
  • ਪੰਜਾਬ
  • ਆਯੁਰਵੈਦਿਕ ਮੈਡੀਕਲ ਟੂਰਿਜ਼ਮ

ਖਣਨ ਮੰਤਰੀ ਨੇ ਪਲੇਠੀ ਮੀਟਿੰਗ 'ਚ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

NEXT STORY

Stories You May Like

  • medical college  medical hospital  faridkot hospital
    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ ਮਾਮਲਾ
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • prahlad joshi  education minister  post
    ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
  • sfj calls on punjab students to boycott government
    SFJ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਸੱਦਾ
  • punjab financial situation rp singh statement
    ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ ਸਰਕਾਰ, ਮੈਡੀਕਲ ਸਹੂਲਤਾਂ ਦਾ ਬੁਰਾ ਹਾਲ : RP ਸਿੰਘ
  • bibi jagir kaur s big statement
    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
  • prime minister  narendra modi  parampal kaur sidhu
    PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
  • a massive gathering of waris of punjab
    ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • impact of punjab bandh call visible in jalandhar sp issues statement
      ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
    • school van punjab school
      ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
    • patient jumps from 5th floor of hospital
      ਡਿਸਚਾਰਜ ਤੋਂ ਐਨ ਪਹਿਲਾਂ ਮਰੀਜ਼ ਨੇ ਹਸਪਤਾਲ ਦੀ 5ਵੀਂ ਮੰਜ਼ਿਲ ਤੋਂ ਮਾਰੀ ਛਾਲ
    • f c meeting of municipal corporation to be held at mayor  s house today
      ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
    • akali dal waris punjab de announces youth wing presidents 13 districts
      'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ...
    • jalandhar corporation issues final sealing notice to hotel meriton
      ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
    • 4 accused arrested with drug capsules and illicit liquor
      ਨਸ਼ੇ ਵਾਲੇ ਕੈਪਸੂਲਾਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮ ਕਾਬੂ
    • a big alarm bell for doctors
      ਡਾਕਟਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਲੰਬੀਆਂ ਡਿਊਟੀਆਂ ਨੂੰ ਲੈ ਕੇ ਹੋਇਆ ਵੱਡਾ...
    • punjab bandh  holiday in schools
      ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
    • man dies due to electric shock
      ਧੱਕਾ ਮਾਰਨ ’ਤੇ ਤਾਰ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +