ਸੰਗਰੂਰ (ਵਿਵੇਕ ਸਿੰਧਵਾਨੀ)- ਨਵੇਂ ਸਾਲ ਦੇ ਪਹਿਲੇ ਦਿਨ ਹੀ ਜ਼ਿਲ੍ਹਾ ਸੰਗਰੂਰ ਦੀ ਪੁਲਸ ਲਈ ਖੁਸ਼ਖਬਰੀ ਆਈ ਹੈ। ਸੰਗਰੂਰ ਦੇ 18 ਕਾਂਸਟੇਬਲਾਂ ਨੂੰ ਤਰੱਕੀ ਮਿਲੀ ਹੈ ਅਤੇ ਹੁਣ ਉਹ ਆਫੀਸ਼ੀਏਟਿੰਗ ਹੈੱਡ ਕਾਂਸਟੇਬਲਾਂ ਦੇ ਤੌਰ ’ਤੇ ਜ਼ਿੰਮੇਵਾਰੀਆਂ ਨਿਭਾਉਣਗੇ। ਇਹ ਜਾਣਕਾਰੀ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਮਨਦੀਪ ਸਿੰਘ ਸਿੱਧੂ ਨੇ ਦਿੱਤੀ।
ਸਿੱਧੂ ਨੇ ਦੱਸਿਆ ਕਿ ਇਹ ਪ੍ਰਮੋਸ਼ਨ ਸੈਂਟਰਲ ਸਨਿਓਰਟੀ ਰੋਸਟਰ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਰੇਂਜ ਤਹਿਤ ਵੱਖ-ਵੱਖ ਜ਼ਿਲ੍ਹਿਆਂ ’ਚ ਤਾਇਨਾਤ ਪੁਲਸ ਮੁਲਾਜ਼ਮਾਂ ਲਈ ਡਿਪਾਰਟਮੈਂਟਲ ਪ੍ਰਮੋਸ਼ਨਲ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ 18 ਕਾਂਸਟੇਬਲਾਂ ਨੂੰ ਹੈੱਡ ਕਾਂਸਟੇਬਲ ਦੇ ਅਹੁਦੇ ’ਤੇ ਤਰੱਕੀ ਕੀਤਾ ਗਿਆ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਵਿਛ ਗਏ ਸੱਥਰ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਪਿਓ ਨੇ ਛੱਡੀ ਦੁਨੀਆ
ਸਿੱਧੂ ਨੇ ਤਰੱਕੀ ਹੋਣ ਵਾਲੇ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਤਰੱਕੀ ਨਾ ਸਿਰਫ ਉਨ੍ਹਾਂ ਦੇ ਕੰਮ ਦੀ ਪ੍ਰਸ਼ੰਸਾ ਹੈ, ਸਗੋਂ ਹੋਰ ਸਹੂਲਤਾਂ ਲਈ ਰਾਹ ਖੋਲ੍ਹਦੀ ਹੈ। ਉਨ੍ਹਾਂ ਕਿਹਾ ਅਸੀਂ ਉਮੀਦ ਕਰਦੇ ਹਾਂ ਕਿ ਇਹ ਅਫਸਰ ਹੋਰ ਵਧੀਆ ਪ੍ਰਦਰਸ਼ਨ ਨਾਲ ਜਨਤਾ ਦੀ ਸੇਵਾ ਕਰਨਗੇ।
ਉਨ੍ਹਾਂ ਦੱਸਿਆ ਕਿ ਪਟਿਆਲਾ ਰੇਂਜ ’ਚ ਆਉਣ ਵਾਲੇ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਲੇਰਕੋਟਲਾ ਦੇ ਪੁਲਸ ਕਰਮਚਾਰੀਆਂ ਨੂੰ ਤਰੱਕੀ ਮਿਲੀ ਹੈ। ਕੁੱਲ ਮਿਲਾ ਕੇ, 107 ਮੁਲਾਜ਼ਮਾਂ ਨੂੰ ਹੈੱਡ ਕਾਂਸਟੇਬਲ ਅਹੁਦੇ ਦੇ ਤੋਹਫੇ ਨਾਲ ਨਵਾਂ ਸਾਲ ਮਨਾਉਣ ਦਾ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ, ਜੀ. ਆਰ. ਪੀ. ਦੇ 19 ਕਰਮਚਾਰੀਆਂ ਸਮੇਤ 126 ਪੁਲਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ।
ਨਵਾਂ ਸਾਲ ਸੰਗਰੂਰ ਪੁਲਸ ਲਈ ਇਕ ਨਵੀਂ ਸ਼ੁਰੂਆਤ ਦੇ ਤੌਰ ’ਤੇ ਸਾਬਿਤ ਹੋ ਰਿਹਾ ਹੈ। ਸਿੱਧੂ ਨੇ ਇਸ ਮੌਕੇ ਸਾਰੇ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ- ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Wonderland ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਚਿੱਠੀ 'ਚ ਲਿਖਿਆ- 'ਰੋਕ ਸਕੋ ਤਾਂ ਰੋਕ ਲਓ...'
NEXT STORY