ਲੁਧਿਆਣਾ (ਅਨਿਲ) : ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕ ਵਿਸ਼ੇਸ਼ ਬੈਠਕ ਅੱਜ ਹੈਬੋਵਾਲ ਕਲਾਂ ਵਿਚ ਪ੍ਰਾਪਰਟੀ ਕਾਰੋਬਾਰੀ ਕੁਲਵਿੰਦਰ ਸਿੰਘ ਦੇ ਦਫਤਰ ਵਿਚ ਹੋਈ ਜਿਸ ਦੀ ਅਗਵਾਈ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਮਨੀ ਤੇ ਚੇਅਰਮੈਨ ਇੰਦਰਜੀਤ ਸਿੰਘ ਬਾਘਾ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਵੱਲੋਂ ਕਾਲੋਨੀ ਦੇ ਪਲਾਟ ਦੀ ਰਜਿਸਟਰੀ ਕਰਨ ’ਤੇ ਪਾਬੰਦੀ ਲਗਾਈ ਹੋਈ ਹੈ ਜਿਸ ਕਾਰਨ ਪ੍ਰਾਪਰਟੀ ਕਾਰੋਬਾਰੀਆਂ ਦਾ ਵਪਾਰ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ ਅਤੇ ਕਈ ਪ੍ਰਾਪਰਟੀ ਕਾਰੋਬਾਰ ਕਰੋੜਾਂ ਦੇ ਘਾਟੇ ਵਿਚ ਚੱਲ ਰਹੇ ਹਨ।
ਇਹ ਵੀ ਪੜ੍ਹੋ : ਹਲਵਾਰਾ ਹਵਾਈ ਅੱਡੇ ਦੀਆਂ ਉਡਾਣਾਂ ਦਾ ਐਲਾਨ, ਨੇੜਲੇ ਇਲਾਕਿਆਂ ’ਚ ਜ਼ਮੀਨਾਂ ਦੇ ਭਾਅ ਚੜ੍ਹੇ ਚਰਮ 'ਤੇ
ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ ਇਨ੍ਹਾਂ ਕਾਲੋਨੀਆਂ ਵਿਚ ਆਪਣੇ ਛੋਟੇ ਛੋਟੇ ਪਲਾਟ ਖਰੀਦੇ ਹੋਏ ਹਨ, ਉਨ੍ਹਾਂ ਨੂੰ ਹੁਣ ਰਜਿਸਟਰੀ ਕਰਵਾਉਣ ਲਈ ਭਾਰੀ ਮੁਸ਼ਕਲਾਂ ਸਹਿਣੀਆਂ ਪੈ ਰਹੀਆਂ ਹਨ। ਆਮ ਲੋਕਾਂ ਵੱਲੋਂ ਬੈਂਕ ਤੋਂ ਲੋਨ ਕਰਵਾਉਣ ਲਈ ਭਾਰੀ ਮੁਸ਼ਕਲ ਹੋ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕਾਲੋਨੀ ਦੇ ਪਲਾਟ ਦੀ ਰਜਿਸਟਰੀ ਨਾ ਖੋਲ੍ਹੀ ਗਈ ਤਾਂ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣਾ ਸੰਘਰਸ਼ ਚਲਾਇਆ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਪ੍ਰਿੰਸ, ਵਿਕਾਸ ਵਿੱਕੀ ਜਾਇਸਵਾਲ, ਜਗਦੀਸ਼ ਖੰਨਾ, ਗੁਲਜ਼ਾਰੀ ਲਾਲ, ਸਨੀ ਕੁਮਾਰ, ਗੁਪਤਾ, ਰਾਜ ਕੁਮਾਰ, ਸੁਰਿੰਦਰ ਸਿੰਘ, ਕਿਸ਼ਨ ਕੁਮਾਰ, ਰਾਜ ਕੁਮਾਰ ਆਦਿ ਪ੍ਰਾਪਰਟੀ ਕਾਰੋਬਾਰੀ ਹਾਜ਼ਰ ਸ਼ਨ।
ਰੇਲਵੇ ਯਾਤਰੀਆਂ ਲਈ ਵੱਡਾ ਤੋਹਫਾ: ਨਵੀਂ ਸਪੈਸ਼ਲ ਟ੍ਰੇਨ ਦਾ ਐਲਾਨ, ਜਾਣੋ ਕਿਹੜੇ ਸਟੇਸ਼ਨਾਂ ’ਤੇ ਹੋਵੇਗਾ ਠਹਿਰਾਅ
NEXT STORY