ਜਲੰਧਰ (ਸੁਧੀਰ)-ਰੀਅਲ ਅਸਟੇਟ ਕੰਪਨੀ ਦਾ ਡਾਇਰੈਕਟਰ ਬਣ ਕੇ ਅਤੇ ਥੋੜ੍ਹੇ ਸਮੇਂ ਵਿਚ ਹੀ ਰੀਅਲ ਅਸਟੇਟ ਕਾਰੋਬਾਰ ਵਿਚ ਭਾਰੀ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਇਸ ਨਟਵਰ ਲਾਲ ਵੱਲੋਂ ਸੂਬੇ ਦੇ ਕਈ ਸ਼ਹਿਰਾਂ ਵਿਚ ਲੋਕਾਂ ਨੂੰ ਲੱਖਾਂ-ਕਰੋੜਾਂ ਰੁਪਏ ਦਾ ਚੂਨਾ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੀੜਤ ਲੋਕਾਂ ਨੇ ਖੁਦ ਨੂੰ ਡਾਇਰੈਕਟਰ ਦੱਸਣ ਵਾਲੇ ਨਟਵਰ ਲਾਲ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ: ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ ਮੁਸੀਬਤ
ਜਾਣਕਾਰੀ ਅਨੁਸਾਰ ਸੂਬੇ ਦੇ ਕਈ ਹੋਰ ਸ਼ਹਿਰਾਂ ਵਿਚ ਵੀ ਨਟਵਰ ਲਾਲ ਦੀ ਠੱਗੀ ਦਾ ਸ਼ਿਕਾਰ ਹੋਏ ਲੋਕ ਜਲਦ ਇਸ ਮਾਮਲੇ ਵਿਚ ਪੁਲਸ ਕੋਲ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਇਸ ਨਟਵਰ ਲਾਲ ਨੇ ਪਹਿਲਾਂ ਆਪਣੇ ਨੇੜਲਿਆਂ ਨੂੰ ਭਰੋਸੇ ਵਿਚ ਲਿਆ। ਫਿਰ ਉਸ ਨੇ ਆਪਣੇ ਨੇੜਲਿਆਂ ਤੋਂ ਇਹ ਕਹਿ ਕੇ ਪੈਸੇ ਲਏ ਕਿ ਉਹ ਇਹ ਪੈਸਾ ਰੀਅਲ ਅਸਟੇਟ ਦੇ ਕਾਰੋਬਾਰ ਵਿਚ ਲਗਾਵੇਗਾ ਅਤੇ ਬਾਅਦ ਵਿਚ ਆਪਣੇ ’ਤੇ ਉਨ੍ਹਾਂ ਦਾ ਭਰੋਸਾ ਬਣਾਈ ਰੱਖਣ ਲਈ ਉਨ੍ਹਾਂ ਨੂੰ ਕੁਝ ਹੀ ਸਮੇਂ ਮੁਨਾਫੇ ਸਹਿਤ ਨਟਵਰ ਲਾਲ ਨੇ ਪੈਸੇ ਮੋੜ ਵੀ ਦਿੱਤੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਵੱਡਾ ਖ਼ਤਰਾ! ਕਦੇ ਵੀ ਹੋ ਸਕਦੀ ਹੈ ਭਾਰੀ ਤਬਾਹੀ, ਹੈਲਪਲਾਈਨ ਨੰਬਰ ਜਾਰੀ
ਸੂਤਰਾਂ ਅਨੁਸਾਰ ਬਾਅਦ ਵਿਚ ਉਸ ਨੇ ਰੀਅਲ ਅਸਟੇਟ ਦੇ ਨਾਂ ’ਤੇ ਲੋਕਾਂ ਨੂੰ ਆਪਣੇ ਸਕਿਓਰਿਟੀ ਚੈੱਕ ਦੇ ਕੇ ਉਨ੍ਹਾਂ ਤੋਂ ਮੋਟੀ ਰਕਮ ਰੀਅਲ ਅਸਟੇਟ ਦੇ ਨਾਂ ’ਤੇ ਲੈਣੀ ਸ਼ੁਰੂ ਕਰ ਦਿੱਤੀ ਅਤੇ ਫਿਰ ਹੌਲੀ-ਹੌਲੀ ਨਟਵਰ ਲਾਲ ਨੇ ਲੋਕਾਂ ਨੂੰ ਚੂਨਾ ਲਾ ਦਿੱਤਾ। ਜਦੋਂ ਲੋਕਾਂ ਨੂੰ ਉਸ ਦੀਆਂ ਗੱਲਾਂ ’ਤੇ ਸ਼ੱਕ ਹੋਣ ਲੱਗਾ ਤਾਂ ਕੁਝ ਲੋਕਾਂ ਨੇ ਹਾਲ ਹੀ ਵਿਚ ਦਿੱਤੇ ਗਏ ਚੈੱਕ ਬੈਂਕ ਖਾਤਿਆਂ ਵਿਚ ਜਮ੍ਹਾ ਕਰਵਾ ਦਿੱਤੇ ਅਤੇ ਇਹ ਚੈੱਕ ਬੈਂਕ ਤੋਂ ਬਾਊਂਸ ਵੀ ਹੋ ਗਏ। ਇਸ ਦੌਰਾਨ ਲੋਕਾਂ ਨੂੰ ਬੈਂਕ ਤੋਂ ਪਤਾ ਲੱਗਾ ਕਿ ਨਟਵਰ ਲਾਲ ਵੱਲੋਂ ਉਪਰੋਕਤ ਚੈੱਕਾਂ ’ਤੇ ਕੀਤੇ ਗਏ ਦਸਤਖ਼ਤ ਵੀ ਮੇਲ ਨਹੀਂ ਖਾਂਦੇ ਸਨ। ਧੋਖਾਧੜੀ ਦੇ ਸ਼ਿਕਾਰ ਕੁਝ ਲੋਕਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਦੋਂ ਕਿ ਸੂਬੇ ਦੇ ਕਈ ਹੋਰ ਸ਼ਹਿਰਾਂ ਵਿਚ ਧੋਖਾਧੜੀ ਦਾ ਸ਼ਿਕਾਰ ਹੋਏ ਬਹੁਤ ਸਾਰੇ ਲੋਕ ਵੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿੱਕੀ ਮਿੱਡੂਖੇੜਾ ਕਤਲ ਮਾਮਲੇ ਨਾਲ ਜੁੜੀ ਵੱਡੀ UPDATE, ਪੜ੍ਹੋ ਹਾਈਕੋਰਟ ਦਾ ਵੱਡਾ ਫ਼ੈਸਲਾ (ਵੀਡੀਓ)
NEXT STORY