ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ’ਚ ਭ੍ਰਿਸ਼ਟਾਚਾਰੀਆਂ ਵੱਲੋਂ ਬਣਾਈ ਗਈ ਜਾਇਦਾਦ ਨੂੰ ਵੇਚ ਕੇ ਪੈਸਾ ਸਰਕਾਰੀ ਖਜ਼ਾਨੇ ’ਚ ਜਮ੍ਹਾ ਕਰਵਾਇਆ ਜਾਵੇਗਾ, ਜਿਸ ਨਾਲ ਪੰਜਾਬ ਵਿਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਕੀਤਾ ਜਾਵੇਗਾ। ਉਹ ਅੱਜ ਕਰਨਾਟਕ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਮੁਹਿੰਮ ’ਚ ਹਿੱਸਾ ਲੈ ਰਹੇ ਸਨ। ਉਨ੍ਹਾਂ ਵੱਖ-ਵੱਖ ਰੋਡ ਸ਼ੋਅਜ਼ ਵਿਚ ਹਿੱਸਾ ਲੈਂਦੇ ਹੋਏ ਵਿਸ਼ਾਲ ਜਨ-ਸਮੂਹ ਨੂੰ ਸੰਬੋਧਨ ਕੀਤਾ।
ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਲਈ ਅਹਿਮ ਖ਼ਬਰ, ਮਈ ’ਚ ਮਿਲ ਸਕਦੇ ਨੇ ਸਥਾਈ ਨਿਯੁਕਤੀ ਦੇ ਆਰਡਰ
ਮੁੱਖ ਮੰਤਰੀ ਨੇ ਕਿਹਾ ਕਿ ਜੋ ਸਮੱਸਿਆਵਾਂ ਕਰਨਾਟਕ ਵਿਚ ਹਨ, ਉਹੀ ਪੰਜਾਬ ਵਿਚ ਵੀ ਹਨ। ਪੰਜਾਬ ਵਾਂਗ ਇੱਥੇ ਵੀ ਬੇਰੋਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ’ਚ 28 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਹੈ ਅਤੇ ਝਾੜੂ ਸਫਾਈ ਕਰਨ ਦਾ ਕੰਮ ਕਰਦਾ ਹੈ। ਇਸ ਝਾੜੂ ਦੀ ਮਦਦ ਨਾਲ ਸਾਰੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਭਾਜਪਾ ਤਾਂ ਜੁਮਲੇ ਵਾਲੀ ਪਾਰਟੀ ਬਣ ਕੇ ਰਹਿ ਗਈ ਹੈ। ਉਸ ਨੇ ਚੋਣਾਂ ਤੋਂ ਪਹਿਲਾਂ 15-15 ਲੱਖ ਰੁਪਏ ਸਾਰੇ ਲੋਕਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾ ਕਰਵਾਉਣ ਦਾ ਵਾਅਦਾ ਕੀਤਾ ਸੀ, ਜੋ ਜੁਮਲਾ ਸਾਬਤ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ ; ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੁਰੂ ਕੀਤਾ ਵਿਸ਼ੇਸ਼ ਪ੍ਰੋਗਰਾਮ
ਉਨ੍ਹਾਂ ਕਿਹਾ ਕਿ ਕਰਨਾਟਕ ਵਿਚ ਲੋਕ ਕਾਂਗਰਸ ਨੂੰ ਵੋਟ ਦੇ ਕੇ ਆਪਣੀ ਵੋਟ ਖ਼ਰਾਬ ਨਾ ਕਰਨ ਕਿਉਂਕਿ ਚੋਣ ਜਿੱਤਣ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਭਾਜਪਾ ’ਚ ਸ਼ਾਮਲ ਹੋ ਜਾਂਦੇ ਹਨ ਜਾਂ ਭਾਜਪਾ ਉਨ੍ਹਾਂ ਨੂੰ ਖਰੀਦ ਲੈਂਦੀ ਹੈ। ਕਾਂਗਰਸ ਵਾਲਿਆਂ ਨੂੰ ਤਾਂ ਆਪਣੇ ਘਰਾਂ ਦੇ ਬਾਹਰ ਬੋਰਡ ਲਾ ਦੇਣਾ ਚਾਹੀਦਾ ਹੈ, ਜਿਸ ਉੱਪਰ ਲਿਖਿਆ ਹੋਵੇ ਕਿ ਇੱਥੇ ਵੋਟਾਂ ਵੇਚੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਜਿਨ੍ਹਾਂ ਲੋਕਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਉਨ੍ਹਾਂ ਵਿਚੋਂ ਕਈ ਅਜੇ ਜੇਲ੍ਹਾਂ ’ਚ ਬੈਠੇ ਹੋਏ ਹਨ। ਉਨ੍ਹਾਂ ਕੋਲੋਂ ਸਾਰਾ ਪੈਸਾ ਵਸੂਲਿਆ ਜਾਵੇਗਾ ਅਤੇ ਇਹ ਪੈਸਾ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਹੋਵੇਗਾ। ਉਨ੍ਹਾਂ ਦੀ ਪਾਰਟੀ ਤੇ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਕੋਈ ਸਮਝੌਤਾ ਕਰਨ ਵਾਲੀ ਨਹੀਂ।
ਇਹ ਖ਼ਬਰ ਵੀ ਪੜ੍ਹੋ : ਖ਼ੁਦ ਨੂੰ ਵਕੀਲ ਦੱਸ ਕੇ ਐਕਸੀਡੈਂਟ ਪੀੜਤ ਦੀ ਧੀ ਨਾਲ ਕੀਤਾ ਜਬਰ-ਜ਼ਿਨਾਹ
ਭਾਜਪਾ ਤੇ ਕਾਂਗਰਸ ਦਾ ਚੋਣ ਨਿਸ਼ਾਨ ਦੇਖਣ ਨਾਲ ਅੱਖਾਂ ਵਿਚ ਮੋਤੀਆ ਉਤਰ ਆਉਂਦਾ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਕਾਂਗਰਸ ’ਤੇ ਵਿਅੰਗ ਕਰਦੇ ਹੋਏ ਕਿਹਾ ਕਿ ਲੋਕ ਜਦੋਂ ਭਾਜਪਾ ਤੇ ਕਾਂਗਰਸ ਦਾ ਚੋਣ ਨਿਸ਼ਾਨ ਵੇਖਦੇ ਹਨ ਤਾਂ ਉਨ੍ਹਾਂ ਦੀਆਂ ਅੱਖਾਂ ’ਚ ਮੋਤੀਆ ਉਤਰ ਆਉਂਦਾ ਹੈ। ਇਹ ਦੋਵੇਂ ਪਾਰਟੀਆਂ ਆਪਸ ’ਚ ਸਮਝੌਤਾ ਕਰ ਕੇ 5-5 ਸਾਲ ਸੱਤਾ ਵਿਚ ਆਉਂਦੀਆਂ ਰਹੀਆਂ ਹਨ। ਸੂਬਿਆਂ ਵਿਚ ਤਾਂ ਇਹੀ ਰਿਵਾਜ ਚੱਲਦਾ ਰਿਹਾ ਹੈ। ਹੁਣ ਲੋਕਾਂ ਦਾ ਝੁਕਾਅ ਆਮ ਆਦਮੀ ਪਾਰਟੀ ਵੱਲ ਹੋਇਆ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ‘ਆਪ’ ਕੌਮੀ ਪਾਰਟੀ ਬਣ ਚੁੱਕੀ ਹੈ। ਇਸ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਦੇ ਨਾਲ ਹੋਇਆ ਹੈ ਅਤੇ ਇਹ ਦੇਸ਼ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰ ਕੇ ਸਾਹ ਲਵੇਗੀ।
ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘਟੇ : ਮੀਤ ਹੇਅਰ
NEXT STORY