ਜਲੰਧਰ (ਮਹੇਸ਼)- 2 ਮਸ਼ਹੂਰ ਜੁਆਰੀਆਂ ਤੋਂ ਤੰਗ ਆ ਕੇ ਗੁਰਜੀਤ ਸਿੰਘ (46) ਉਰਫ਼ ਜੁਗਨੂੰ ਪੁੱਤਰ ਦਲੀਪ ਸਿੰਘ ਵਾਸੀ ਉਜਾਲਾ ਨਗਰ ਬਸਤੀ ਸ਼ੇਖ ਨੇ ਬਸਤੀਆਂ ਇਲਾਕੇ ਦੇ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਗਰੀਬ ਰੱਥ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਫਾਈਨਾਂਸ ਅਤੇ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਜੁਗਨੂੰ ਦੀ ਲਾਸ਼ ਧੰਨੋਵਾਲੀ ਰੇਲਵੇ ਫਾਟਕ ਨੇੜੇ ਰੇਲਵੇ ਟਰੈਕ ’ਤੇ ਪਈ ਹੋਈ ਸੀ ਅਤੇ ਜੁਗਨੂੰ ਦੀ ਐਕਟਿਵਾ ਪੀ. ਬੀ. 08 ਸੀ. ਐੱਲ-9291 ਰੇਲਵੇ ਟਰੈਕ ਦੇ ਬਾਹਰ ਖੜ੍ਹੀ ਸੀ। ਉਸ ਦੀ ਲਾਸ਼ ਨੇੜਿਓਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ, ਜੋ ਪੂਰੀ ਤਰ੍ਹਾਂ ਟੁੱਟਿਆ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ Red Alert ਜਾਰੀ! ਬਿਆਸ ਦਰਿਆ 'ਚ ਵਧਿਆ ਪਾਣੀ, ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ
ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਜੁਗਨੂੰ ਨੇ ਲਾਈਵ ਹੋ ਕੇ ਬਸਤੀ ਸ਼ੇਖ ਦੇ 2 ਜੂਏਬਾਜ਼ਾਂ ਸ਼ੌਂਕੀ ਅਤੇ ਸ਼ੀਲੀ ’ਤੇ ਉਸ ਦੇ ਲੱਖਾਂ ਰੁਪਏ ਹੜੱਪ ਕਰਨ ਦਾ ਦੋਸ਼ ਲਾਇਆ ਤੇ ਵਾਰ-ਵਾਰ ਇਕ ਭਾਜਪਾ ਨੇਤਾ ਦਾ ਨਾਂ ਵੀ ਲਿਆ। ਉਸ ਨੇ ਕਿਹਾ ਕਿ ਸ਼ੌਂਕੀ ਅਤੇ ਸ਼ੀਲੀ ਇਸ ਨੇਤਾ ਦੀ ਸ਼ਹਿ ’ਤੇ ਹੀ ਲੰਬੇ ਸਮੇਂ ਤੋਂ ਬਸਤੀਆਂ ਖੇਤਰ ਵਿਚ ਲੋਕਾਂ ਨੂੰ ਜੂਆ ਖੇਡਾ ਰਹੇ ਹਨ। ਇੰਨਾ ਹੀ ਨਹੀਂ ਜੁਗਨੂੰ ਨੇ ਸੋਸ਼ਲ ਮੀਡੀਆ ’ਤੇ ਲਾਈਵ ਕੀਤੀ ਆਪਣੀ ਵੀਡੀਓ ਵੀ ਅਪਲੋਡ ਕੀਤੀ ਅਤੇ ਕਿਹਾ ਕਿ ਕੁਝ ਸਮੇਂ ਬਾਅਦ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਦੇਵੇਗਾ, ਜਿਸ ਕਾਰਨ ਉਸ ਦੇ ਭਰਾ ਮਾਲਵਿੰਦਰ ਸਿੰਘ ਤੇ ਹੋਰ ਰਿਸ਼ਤੇਦਾਰਾਂ ਨੇ ਪੁਲਸ ਸਟੇਸ਼ਨ ਡਵੀਜ਼ਨ ਨੰਬਰ-5 ਤੋਂ ਜੁਗਨੂੰ ਦੀ ਲੋਕੇਸ਼ਨ ਲੈ ਕੇ ਉਸ ਨੂੰ ਲੱਭਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਉਸ ਦੀ ਭਾਲ ਕਰਦੇ ਹੋਏ ਉਹ ਧੰਨੋਵਾਲੀ ਰੇਲਵੇ ਫਾਟਕ ਦੇ ਨੇੜੇ ਪਹੁੰਚੇ ਤੇ ਜੁਗਨੂੰ ਦੀ ਐਕਟਿਵਾ ਵੇਖ ਕੇ ਉਨ੍ਹਾਂ ਨੂੰ ਲੱਗਾ ਕਿ ਉਸ ਨੇ ਇੱਥੇ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਰੇਲਵੇ ਪੁਲਸ ਚੌਂਕੀ ਜਲੰਧਰ ਕੈਂਟ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ, ਜੋ ਮਾਮਲੇ ਦੀ ਜਾਂਚ ਕਰ ਰਹੇ ਹਨ, ਨੇ ਦੱਸਿਆ ਕਿ ਉਕਤ ਹਾਦਸੇ ਦੀ ਜਾਣਕਾਰੀ ਪਹਿਲਾਂ ਸਟੇਸ਼ਨ ਮਾਸਟਰ ਨੂੰ ਰਾਤ 10.10 ਵਜੇ ਮਿਲੀ ਅਤੇ ਫਿਰ ਜਿਵੇਂ ਹੀ ਰੇਲਵੇ ਪੁਲਸ ਨੂੰ ਇਹ ਜਾਣਕਾਰੀ 10.20 ਵਜੇ ਮਿਲੀ, ਉਹ ਮੌਕੇ ’ਤੇ ਗਏ, ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ! ਪਿਛਲੇ 24 ਘੰਟਿਆਂ ’ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ
ਅਸ਼ੋਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਜੁਗਨੂੰ ਦੇ ਭਰਾ ਮਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰੇਲਵੇ ਪੁਲਸ ਨੇ ਇਸ ਮਾਮਲੇ ਵਿਚ ਚਾਰ ਦੋਸ਼ੀਆਂ ਵਿਰੁੱਧ ਜੀ. ਆਰ. ਪੀ. ਥਾਣਾ ਜਲੰਧਰ ਵਿਚ 108 ਬੀ. ਐੱਨ. ਐੱਸ. ਤਹਿਤ ਐੱਫ. ਆਈ. ਆਰ. ਨੰਬਰ 61 ਦਰਜ ਕਰ ਲਈ ਹੈ ਅਤੇ ਸਿਵਲ ਹਸਪਤਾਲ ਵਿਚ ਜੁਗਨੂੰ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
NEXT STORY