ਬਠਿੰਡਾ (ਸੁਖਵਿੰਦਰ) : ਕਮਿਸ਼ਨਰ ਨਗਰ ਨਿਗਮ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹਿਰ ਵਾਸੀਆਂ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਅਸੈੱਸੀਜ਼ ਨੇ ਸਾਲ 2024-25 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਹ 31 ਦਸੰਬਰ 2024 ਤੱਕ ਬਿਨਾਂ ਪਨੈਲਟੀ ਆਪਣਾ ਪ੍ਰਾਪਰਟੀ ਟੈਕਸ ਸਥਾਨਕ ਦਫ਼ਤਰ ਨਗਰ ਨਿਗਮ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ 21 ਤੇ 28 ਦਸੰਬਰ 2024 ਨੂੰ ਆਮ ਦਿਨਾਂ ਵਾਂਗ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਦਫ਼ਤਰ ਖੁੱਲ੍ਹਾ ਰੱਖਿਆ ਜਾਵੇਗਾ।
ਇਸ ਤੋਂ ਬਾਅਦ 01 ਜਨਵਰੀ 2025 ਤੋਂ 31 ਮਾਰਚ 2025 ਤੱਕ 10 ਫ਼ੀਸਦੀ ਪਨੈਲਟੀ ਨਾਲ ਵਿੱਤੀ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ 31 ਮਾਰਚ 2025 ਤੱਕ ਇਹ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਤਾਂ ਇਸ ਦੀ ਵਸੂਲੀ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 138 ਤਹਿਤ ਕੀਤੀ ਜਾਵੇਗੀ।
ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਆਈ ਜ਼ਰੂਰੀ ਖ਼ਬਰ
NEXT STORY