ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਪੰਜਾਬ ਸਰਕਾਰ ਵੱਲੋਂ ਜਾਰੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਟਾਂਡਾ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ਹਿਰ ਨਸ਼ਿਆਂ ਦੇ ਮਾਮਲੇ ਵਿੱਚ ਨਾਮਜ਼ਦ 2 ਭਰਾਵਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਸੀਲ ਕਰ ਦਿੱਤੀ। ਡੀ. ਆਈ. ਜੀ. ਪੰਜਾਬ ਗੌਰਵ ਯਾਦਵ ਅਤੇ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਟਾਂਡਾ ਪੁਲਸ ਦੀ ਟੀਮ ਨੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੀ ਹਾਜ਼ਰੀ ਵਿੱਚ ਰਜਿੰਦਰਾ ਮੈਡੀਕਲ ਹਾਲ ਦੇ ਨਾਂ 'ਤੇ ਦੁਕਾਨ ਚਲਾ ਰਹੇ 2 ਸਕੇ ਭਰਾ ਰਜਿੰਦਰ ਸਿੰਘ ਅਤੇ ਚੈਨਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਵਾਰਡ ਨੰਬਰ 8 ਟਾਂਡਾ ਦੀ ਦੁਕਾਨ ਰਿਹਾਇਸ਼ੀ ਘਰ ਅਤੇ ਸ਼ਹਿਰ ਵਿੱਚ ਖ਼ਰੀਦੇ ਹੋਏ ਹੋਰ ਪਲਾਟ, ਜਿਸ ਦੀ ਕੁੱਲ੍ਹ 13 ਕਰੋੜ 67 ਲੱਖ ਰੁਪਏ ਕੀਮਤ ਬਣਦੀ ਹੈ, ਦੀ ਪ੍ਰਾਪਰਟੀ ਨੂੰ ਸੀਲ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਨੂੰ ਦਹਿਲਾਉਣ ਲਈ ਬੈਠੇ BKI ਮਾਡਿਊਲ ਦਾ ਪਰਦਾਫਾਸ਼, 3 ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ
ਇਸ ਮੌਕੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਉਕਤ ਭਰਾਵਾਂ ਨੂੰ ਟਾਂਡਾ ਪੁਲਸ ਵੱਲੋਂ ਪਹਿਲਾਂ ਤੋਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜੋਕਿ ਇਸ ਸਮੇਂ ਜੇਲ੍ਹ ਵਿੱਚ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣੇ ਦੇ ਸਪਾ ਸੈਂਟਰ ’ਚ ਕੰਮ ਕਰਦੀ ਥਾਈਲੈਂਡ ਦੀ ਕੁੜੀ ਦੀ ਭੇਤਭਰੀ ਹਾਲਤ 'ਚ ਮੌਤ
NEXT STORY