ਮਲੋਟ (ਜੁਨੇਜਾ): ਥਾਣਾ ਸਿਟੀ ਮਲੋਟ ਦੀ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਸ਼ਹਿਰ ਦੇ ਇਕ ਸੰਘਣੀ ਆਬਾਦੀ ਵਾਲੇ ਇਲਾਕੇ ’ਚ ਲੰਬੇ ਸਮੇਂ ਤੋਂ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ। ਪੁਲਸ ਨੇ ਇਸ ਕਾਰਵਾਈ ਵਿਚ ਅੱਡਾ ਸੰਚਾਲਕ ਔਰਤ, ਉਸਦੀ ਧੀ ਅਤੇ ਦੋ ਗਾਹਕਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਅੱਡਾ ਸੰਚਾਲਕਾ ਵੱਲੋਂ ਇਸ ਪੇਸ਼ੇ ਲਈ ਮਜਬੂਰ ਕੀਤੀ ਇਕ ਕੁੜੀ ਨੂੰ ਵੀ ਰਿਹਾਅ ਕਰਵਾਇਆ। ਮਲੋਟ ਪੁਲਸ ਦੇ ਉਪ ਕਪਤਾਨ ਜਸਪਾਲ ਸਿੰਘ ਢਿੱਲੋਂ ਦੇ ਨਿਰਦੇਸ਼ਾਂ ’ਤੇ ਸਿਟੀ ਮਲੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਨ ਲਾਲ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਸੂਚਨਾ ਦੇ ਆਧਾਰ ’ਤੇ ਗੁਰੂ ਨਾਨਕ ਨਗਰੀ ਗਲੀ ਨੰਬਰ-3 ਵਿਚ ਇਕ ਘਰ ਵਿਚ ਛਾਪਾ ਮਾਰ ਕੇ ਪਰਮਜੀਤ ਕੌਰ ਪਤਨੀ ਜਸਵੀਰ ਸਿੰਘ ਅਤੇ ਉਸਦੀ ਧੀ ਸੋਨੀਆ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਮਿੱਡਾ ਅਤੇ ਦੋ ਗਾਹਕਾਂ ਰਛਪਾਲ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਲਖਮੀਰ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਸਰਾਵਾਂ ਬੋਦਲਾਂ ਨੂੰ ਗ੍ਰਿਫਤਾਰ ਕਰ ਲਿਆ। ਸਿਟੀ ਮਲੋਟ ਪੁਲਸ ਨੇ ਉਕਤ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਹੋਰ ਵਧਿਆ ਬਿਜਲੀ ਸੰਕਟ, ਤਲਵੰਡੀ ਸਾਬੋ ਦਾ ਇਕ ਹੋਰ ਯੂਨਿਟ ਹੋਇਆ ਬੰਦ
ਮਜਬੂਰ ਕੁੜੀ ਨੂੰ ਅੱਡੇ ਤੋਂ ਕਰਵਾਇਆ ਰਿਹਾਅ
ਪੁਲਸ ਨੇ ਇਕ ਕੁੜੀ ਨੂੰ ਵੀ ਇਸ ਅੱਡੇ ਤੋਂ ਰਿਹਾਅ ਕਰਵਾਇਆ ਹੈ, ਜਿਸ ਨੂੰ ਉਕਤ ਸੰਚਾਲਕਾਂ ਵੱਲੋਂ ਮਜਬੂਰੀ ਦਾ ਫਾਇਦਾ ਚੁੱਕ ਕੇ ਗੁੰਮਰਾਹ ਕਰ ਕੇ ਇਸ ਧੰਦੇ ਵਿਚ ਪਾਇਆ ਗਿਆ ਸੀ। ਪੁਲਸ ਦਾ ਕਹਿਣਾ ਹੈ ਉਕਤ ਕੁੜੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਅਦਾਲਤ ਵਿਚ ਬਿਆਨ ਕਰਵਾ ਕੇ ਉਸ ਨੂੰ ਅੱਡਾ ਸੰਚਾਲਕਾ ਵਿਰੁੱਧ ਗਵਾਹ ਬਣਾਇਆ ਜਾਵੇਗਾ। ਇਹ ਵੀ ਜ਼ਿਕਰਯੋਗ ਹੈ ਕਿ ਇਸ ਦੇਹ ਵਪਾਰੀ ਦੇ ਅੱਡੇ ਸਬੰਧੀ ‘ਜਗ ਬਾਣੀ’ ਵੱਲੋਂ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਸਨ, ਜਿਸ ਤੋਂ ਬਾਅਦ ਪੁਲਸ ਹਰਕਤ ’ਚ ਆਈ।
ਇਹ ਵੀ ਪੜ੍ਹੋ: ਘਰੋਂ ਲਾਪਤਾ ਹੋਏ 4 ਬੱਚਿਆਂ ਦੇ ਪਿਓ ਦੀ ਕੂੜੇ ਦੇ ਡੰਪ ਕੋਲੋਂ ਮਿਲੀ ਲਾਸ਼, ਪਰਿਵਾਰ ਦੇ ਉੱਡੇ ਹੋਸ਼
ਫਿਰ ਬੋਲੇ ਨਵਜੋਤ ਸਿੱਧੂ, 18 ਨੁਕਾਤੀ ਏਜੰਡੇ ਦੀ ਸ਼ੁਰੂਆਤ ਬਾਦਲਾਂ ਦੇ ਕੀਤੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਕੇ ਹੋਵੇ
NEXT STORY