ਜਲੰਧਰ (ਵੈੱਬ ਡੈਸਕ)- ਜਲੰਧਰ ਸ਼ਹਿਰ ਦੇ ਬੱਸ ਸਟੈਂਡ ਨੇੜੇ ਇਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਥੇ ਖੁੱਲ੍ਹੇਆਮ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਸ ਪੂਰੇ ਮਾਮਲੇ ਨਾਲ ਜੁੜੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਵਾਇਰਲ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੁਝ ਕੁੜੀਆਂ ਖੁੱਲ੍ਹੇਆਮ ਲੋਕਾਂ ਨਾਲ ਸੰਪਰਕ ਕਰ ਰਹੀਆਂ ਹਨ ਅਤੇ 200-200 ਰੁਪਏ ਵਿਚ ਮਰਦਾਂ ਕੋਲੋਂ ਗਲਤ ਕੰਮ ਕਰਵਾਇਆ ਜਾ ਰਿਹਾ ਹੈ। ਵੀਡੀਓ ਦੇ ਸਾਹਮਣੇ ਆਉਣ ਨਾਲ ਸ਼ਹਿਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਪੁਲਸ ਦੇ ਕੰਮਕਾਜ 'ਤੇ ਸਵਾਲ ਖੜ੍ਹੇ ਹੋ ਗਏ ਹਨ।

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News! ਆਦਮਪੁਰ ਏਅਰਪੋਰਟ ਤੋਂ ਇੰਡੀਗੋ ਫਲਾਈਟਸ ਦੀ ਆਵਾਜਾਈ ਸ਼ੁਰੂ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬੱਸ ਅੱਡੇ ਵਰਗੇ ਰੁਝੇਵੇ ਵਾਲੇ ਇਲਾਕਿਆਂ ਵਿੱਚ ਅਜਿਹੀਆਂ ਗਤੀਵਿਧੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਹਨ ਪਰ ਹੁਣ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਉਜਾਗਰ ਹੋਇਆ ਹੈ। ਲੋਕਾਂ ਨੇ ਪੁਲਸ ਤੋਂ ਤੁਰੰਤ ਕਾਰਵਾਈ ਕਰਨ ਅਤੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਵੱਲੋਂ ਲੀਗਲ ਨੋਟਿਸ ਭੇਜਣ ਮਗਰੋਂ ਮਿੱਠੂ ਮਦਾਨ ਦਾ ਵੱਡਾ ਬਿਆਨ
ਨਵਜੋਤ ਕੌਰ ਸਿੱਧੂ ਮਾਮਲੇ 'ਤੇ ਆਖਿਰ ਕੀ ਬੋਲੇ ਰਾਜਾ ਵੜਿੰਗ
NEXT STORY