ਜ਼ੀਰਕਪੁਰ (ਧੀਮਾਨ) : ਇੱਥੇ ਜ਼ੀਰਕਪੁਰ–ਪੰਚਕੂਲਾ ਰੋਡ ’ਤੇ ਸਥਿਤ ਹੋਟਲ ’ਚ ਜ਼ੀਰਕਪੁਰ ਪੁਲਸ ਵੱਲੋਂ ਕੀਤੀ ਛਾਪੇਮਾਰੀ ਦੌਰਾਨ ਦੇਹ ਵਪਾਰ ਦੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ। ਇਸ ਕਾਰਵਾਈ ’ਚ ਪੁਲਸ ਨੇ ਹੋਟਲ ’ਚੋਂ 7 ਕੁੜੀਆਂ ਨੂੰ ਸੁਰੱਖਿਅਤ ਤੌਰ ’ਤੇ ਬਚਾ ਲਿਆ, ਜਦੋਂ ਕਿ ਹੋਟਲ ਦੇ ਮੈਨੇਜਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਦੱਸਿਆ ਕਿ ਹੋਟਲ ਮਾਲਕ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਉਪਰੰਤ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਏ. ਐੱਸ. ਪੀ. ਜ਼ੀਰਕਪੁਰ ਗਜਲਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਸ ਨੂੰ ਕਾਫ਼ੀ ਸਮੇਂ ਤੋਂ ਇਸ ਹੋਟਲ ’ਚ ਦੇਹ ਵਪਾਰ ਚੱਲਣ ਬਾਰੇ ਸੂਚਨਾਵਾਂ ਮਿਲ ਰਹੀਆਂ ਸਨ।
ਇਹ ਵੀ ਪੜ੍ਹੋ : ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ ਗੋਲੀਆਂ
ਪੱਕੀ ਜਾਣਕਾਰੀ ਮਿਲਣ ਉਪਰੰਤ ਯੋਜਨਾਬੱਧ ਢੰਗ ਨਾਲ ਛਾਪਾ ਮਾਰਿਆ ਗਿਆ। ਤਲਾਸ਼ੀ ਦੌਰਾਨ ਕਾਫ਼ੀ ਇਤਰਾਜ਼ਯੋਗ ਸਮਾਨ ਵੀ ਬਰਾਮਦ ਹੋਇਆ, ਜਿਸ ਦੇ ਆਧਾਰ ’ਤੇ ਅੱਗੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਦੇਹ ਵਪਾਰ ਖ਼ਿਲਾਫ਼ ਪੁਲਸ ਦੀ ਇਹ ਪਹਿਲੀ ਕਾਰਵਾਈ ਨਹੀਂ ਹੈ। ਜ਼ੀਰਕਪੁਰ ਪੁਲਸ ਹੁਣ ਤੱਕ ਕਰੀਬ 65 ਕੁੜੀਆਂ ਨੂੰ ਦੇਹ ਵਪਾਰ ਦੇ ਜਾਲ ਤੋਂ ਬਚਾ ਚੁੱਕੀ ਹੈ। ਲਗਾਤਾਰ ਹੋ ਰਹੀਆਂ ਛਾਪੇਮਾਰੀਆਂ ਕਾਰਨ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜੇ ਲੋਕਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਲਈ ਹੋਇਆ ਵੱਡਾ ਐਲਾਨ, ਸੂਬਾ ਸਰਕਾਰ ਨੂੰ ਦਿੱਤੀ ਗਈ ਸਖ਼ਤ ਚਿਤਾਵਨੀ
ਦੋ ਸਪਾ ਸੈਂਟਰਾਂ ’ਚ ਵੀ ਕੀਤੀ ਗਈ ਛਾਪੇਮਾਰੀ
ਏ. ਐੱਸ. ਪੀ. ਨੇ ਕਿਹਾ ਕਿ ਉਨ੍ਹਾਂ ਦੀ ਸਖ਼ਤੀ ਤੋਂ ਬਾਅਦ ਜ਼ੀਰਕਪੁਰ ’ਚ ਦੇਹ ਵਪਾਰ ਦੇ ਧੰਦੇ ’ਚ ਕਾਫ਼ੀ ਖੜੋਤ ਆਈ ਹੈ। ਹੋਟਲਾਂ ਤੇ ਗੈਸਟ ਹਾਊਸਾਂ ’ਤੇ ਨਿਗਰਾਨੀ ਵਧਾਈ ਗਈ ਹੈ ਅਤੇ ਸ਼ੱਕੀ ਗਤੀਵਿਧੀਆਂ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਇਹ ਸਪੱਸ਼ਟ ਕੀਤਾ ਕਿ ਜਿਸ ਇਮਾਰਤ ’ਚ ਨਾਜਾਇਜ਼ ਤੌਰ ’ਤੇ ਦੇਹ ਵਪਾਰ ਚੱਲ ਰਿਹਾ ਸੀ, ਉਸ ਨੂੰ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੋਟਲ ਨਾਲ ਜੁੜੇ ਦਸਤਾਵੇਜ਼ਾਂ ਅਤੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਧੰਦੇ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚਿਆ ਜਾ ਸਕੇ। ਏ. ਐੱਸ. ਪੀ. ਨੇ ਸਪੱਸ਼ਟ ਕਿਹਾ ਕਿ ਦੇਹ ਵਪਾਰ ਵਰਗੇ ਗੰਭੀਰ ਮਾਮਲਿਆਂ ’ਚ ਨੀਤੀ ਪੂਰੀ ਤਰ੍ਹਾਂ ਸਖ਼ਤ ਹੈ ਅਤੇ ਭਵਿੱਖ ’ਚ ਵੀ ਅਜਿਹੇ ਠਿਕਾਣਿਆਂ ’ਤੇ ਛਾਪੇਮਾਰੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਸ ਵੱਲੋਂ ਜ਼ੀਰਕਪੁਰ ਦੇ ਵੀ. ਆਈ. ਪੀ. ਸੜਕ ’ਤੇ ਸਥਿਤ ਦੋ ਸਪਾ ਸੈਂਟਰਾਂ ’ਚ ਵੀ ਛਾਪੇਮਾਰੀ ਕੀਤੀ ਗਈ ਪਰ ਪੁਲਸ ਦੇ ਛਾਪੇ ਤੋਂ ਪਹਿਲਾਂ ਹੀ ਸੰਚਾਲਕ ਅਤੇ ਹੋਰ ਲੋਕ ਉੱਥੇ ਮੌਕੇ ਤੋਂ ਨਿਕਲ ਗਏ ਸਨ ਪਰ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਸਪਾ ਸੈਂਟਰ ਨੂੰ ਵੀ ਸੀਲ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ ਗੋਲੀਆਂ
NEXT STORY