ਬਠਿੰਡਾ(ਪਰਮਿੰਦਰ)-ਮਹਾਨਗਰ ਦੇ ਵੱਖ-ਵੱਖ ਹਿੱਸਿਆਂ 'ਚ ਸੀਵਰੇਜ ਓਵਰਫਲੋਅ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਲਕੀ ਬਰਸਾਤ ਦੇ ਪਾਣੀ ਦੀ ਵੀ ਨਿਕਾਸੀ ਨਾ ਹੋਣ ਤੋਂ ਭੜਕੇ ਲੋਕਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਰੋਸ ਪ੍ਰਦਰਸ਼ਨ ਕੀਤਾ। ਲੋਕਾਂ ਨੇ ਗੰਦੇ ਪਾਣੀ 'ਚ ਖੜ੍ਹੇ ਹੋ ਕੇ ਨਗਰ ਨਿਗਮ ਖਿਲਾਫ ਨਾਅਰੇਬਾਜ਼ੀ ਕਰ ਕੇ ਗੁੱਸਾ ਕੱਢਿਆ। ਲੋਕਾਂ ਨੇ ਕਿਹਾ ਕਿ ਹਲਕੀ ਬਰਸਾਤ ਦੇ ਪਾਣੀ ਦੀ ਨਿਕਾਸੀ ਵੀ ਨਹੀਂ ਹੋ ਰਹੀ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਹਨ। ਕਈ ਥਾਵਾਂ 'ਤੇ ਸੀਵਰੇਜ ਓਵਰਫਲੋਅ ਹੋ ਰਹੇ ਹਨ ਤੇ ਗੰਦਾ ਪਾਣੀ ਗਲੀਆਂ ਵਿਚ ਭਰ ਰਿਹਾ ਹੈ। ਗੁਰੂ ਨਾਨਕਪੁਰਾ ਮੁਹੱਲਾ ਵਿਚ ਜਗਜੀਤ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਜੋਗਿੰਦਰ ਸਿੰਘ, ਭੁਪਿੰਦਰ ਬਾਂਸਲ, ਜਸਵੀਰ ਸਿੰਘ, ਅਵਤਾਰ ਸਿੰਘ ਆਦਿ ਨੇ ਦੱਸਿਆ ਕਿ ਸ਼ਹਿਰ ਵਿਚ ਕੁਝ ਦਿਨਾਂ ਤੋਂ ਹਲਕੀ ਬਾਰਿਸ਼ ਹੀ ਹੋ ਰਹੀ ਹੈ ਪਰ ਨਗਰ ਨਿਗਮ ਇੰਨਾ ਪਾਣੀ ਕੱਢਣ ਵਿਚ ਵੀ ਨਾਕਾਮ ਹੋ ਰਿਹਾ ਹੈ। ਪਾਣੀ ਗਲੀਆਂ ਵਿਚ ਭਰ ਗਿਆ ਹੈ, ਜਿਸ ਕਾਰਨ ਲੋਕਾਂ ਦਾ ਗਲੀਆਂ ਵਿਚੋਂ ਲੰਘਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਨੂੰ ਤੁਰੰਤ ਇਸ ਸਮੱਸਿਆ ਤੋਂ ਰਾਹਤ ਨਾ ਦਿਵਾਈ ਗਈ ਤਾਂ ਨਿਗਮ ਦਫਤਰ ਦਾ ਘਿਰਾਓ ਕੀਤਾ ਜਾਵੇਗਾ।
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
NEXT STORY