ਮਾਨਸਾ(ਜੱਸਲ)-ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ (ਆਇਸਾ) ਵੱਲੋਂ ਮੋਦੀ ਸਰਕਾਰ ਖਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਇਸਾ ਆਗੂ ਪ੍ਰਦੀਪ ਗੁਰੂ ਨੇ ਕਿਹਾ ਕਿ ਅਸੀਂ ਬੈਂਗਲੋਰ 'ਚ ਸਮਾਜਿਕ ਕਾਰਕੁੰਨ ਅਤੇ ਸੀਨੀਅਰ ਕੰਨੜ ਪੱਤਰਕਾਰ ਗੋਰੀ ਲੰਕੇਸ਼ ਦੇ ਬੁਜ਼ਦਿਲ ਅਤੇ ਘਿਣਾਉਣੇ ਕਤਲ ਦੀ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਗੌਰੀ ਲੰਕੇਸ਼ ਦੇ ਕਤਲ ਪਿੱਛੇ ਵੀ ਉਹੀ ਤਾਕਤਾਂ ਕੰਮ ਕਰ ਰਹੀਆਂ ਹਨ, ਜੋ ਪਹਿਲਾਂ ਵੀ ਕਰਨਾਟਕਾ ਅਤੇ ਮਹਾਰਾਸ਼ਟਰ 'ਚ ਤਿੰਨ ਉੱਘੇ ਬੁੱਧੀਜੀਵੀਆਂ ਦੀ ਜਾਨ ਲੈ ਚੁੱਕੀਆਂ ਹਨ। ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਪਹਿਲਾਂ ਵਾਲੇ ਕਾਤਲਾਂ ਦੀ ਸਹੀ ਜਾਂਚ ਨਾ ਕਰਵਾਏ ਜਾਣ ਕਾਰਨ ਰੂੜ੍ਹੀਵਾਦੀ ਫਾਸ਼ੀਵਾਦੀ ਗਿਰੋਹਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਅਤੇ ਰਾਜਸੀ ਸਰਪ੍ਰਸਤੀ ਤੋਂ ਉਤਸ਼ਾਹਿਤ ਹੋ ਕੇ ਉਹ ਇਕ ਹੋਰ ਮਨੁੱਖਤਾਵਾਦੀ ਚਿੰਤਕ ਨੂੰ ਕਤਲ ਕਰਨ 'ਚ ਕਾਮਯਾਬ ਹੋ ਗਏ ਹਨ। ਉਨ੍ਹਾਂ ਕਿਹਾ ਕਿ ਗੌਰੀ ਲੰਕੇਸ਼ ਮਨੁੱਖਤਾ ਵਿਰੋਧੀ ਸਾਜ਼ਿਸ਼ਾਂ ਵਿਰੁੱਧ ਅਤੇ ਦੱਬੇ ਕੁਚਲੇ ਲੋਕਾਂ ਦੇ ਹੱਕ 'ਚ ਲਗਾਤਾਰ ਧੜੱਲੇ ਨਾਲ ਆਵਾਜ਼ ਉਠਾਉਣ ਵਾਲੀ ਬਹੁਤ ਹੀ ਦਲੇਰ ਅਤੇ ਬੇਬਾਕ ਸ਼ਖਸੀਅਤ ਸਨ। ਇਸੇ ਕਾਰਨ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਝੂਠੇ ਕੇਸਾਂ ਵਿਚ ਉਲਝਾਇਆ ਗਿਆ ਪਰ ਉਨ੍ਹਾਂ ਨੇ ਝੂਠੇ ਕੇਸਾਂ ਤੇ ਧਮਕੀਆਂ ਦੀ ਪ੍ਰਵਾਹ ਨਾ ਕਰਦੇ ਹੋਏ ਵਿਚਾਰਾਂ ਦੀ ਆਜ਼ਾਦੀ ਦੀ ਰਾਖੀ ਕਰਨ ਦੇ ਨਾਲ-ਨਾਲ ਹਿੰਦੂਤਵੀ ਫਾਸ਼ੀਵਾਦੀ ਅਤੇ ਹਰ ਤਰ੍ਹਾਂ ਦੀਆਂ ਪਿਛਾਂਹ-ਖਿੱਚੂ ਤਾਕਤਾਂ ਵਿਰੁੱਧ ਦਲੇਰੀ ਨਾਲ ਮੁਹਿੰਮ ਜਾਰੀ ਰੱਖੀ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਵਿਚ ਅਹਿਮ ਯੋਗਦਾਨ ਪਾਇਆ ਅਤੇ ਕਰਨਾਟਕਾ ਅਤੇ ਮੁਲਕ ਦੇ ਹੋਰਨਾਂ ਹਿੱਸਿਆਂ ਵਿਚ ਘੱਟ ਗਿਣਤੀਆਂ ਲਈ ਆਵਾਜ਼ ਉਠਾਉਣ ਵਿਚ ਹਮੇਸ਼ਾ ਮੋਹਰੀ ਰਹਿੰਦੇ ਸਨ।
ਉਨ੍ਹਾਂ ਕਿਹਾ ਕਿ ਗੌਰੀ ਲੰਕੇਸ਼ ਦੇ ਕਤਲ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਇਸ ਕਾਤਲ ਗਿਰੋਹ ਪਿੱਛੇ ਕੰਮ ਕਰਦੀਆਂ ਹਿੰਦੂਤਵੀ ਤਾਕਤਾਂ ਦੇ ਚਿਹਰੇ ਬੇਨਕਾਬ ਕਰ ਕੇ ਉਨ੍ਹਾਂ ਵਿਰੁੱਧ ਢੁੱਕਵੇਂ ਮੁਕੱਦਮੇ ਦਰਜ ਕਰਵਾਉਣ ਲਈ ਸਮੂਹ ਜਮਹੂਰੀ ਅਤੇ ਅਗਾਂਹਵਧੂ ਤਾਕਤਾਂ ਨੂੰ ਇਕਜੁਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਸਮੇਂ ਆਇਸਾ ਦੇ ਕਾਲਜ ਆਗੂ ਗੁਲਾਬ ਬਣਾਂਵਲੀ, ਗੁਰਵਿੰਦਰ ਨੰਦਗੜ੍ਹ, ਰੀਤੂ ਕੌਰ, ਸੁਖਪ੍ਰੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਗਗਨਦੀਪ ਮੌੜ, ਗਗਨਦੀਪ ਰੱਲਾ, ਗੁਰਸੇਵਕ ਕੋਟਲੀ, ਜਸਵਿੰਦਰ ਘੁਰਕਣੀ ਆਦਿ ਸ਼ਾਮਲ ਸਨ।
ਜ਼ਿਲੇ 'ਚ ਇਸ ਸਾਲ ਸਵਾਈਨ ਫਲੂ ਨਾਲ 4 ਮਰੀਜ਼ਾਂ ਦੀ ਮੌਤ
NEXT STORY