ਅਬੋਹਰ(ਰਹੇਜਾ, ਸੁਨੀਲ)—ਨਗਰ ਪ੍ਰੀਸ਼ਦ ਨੇ ਸਫਾਈ ਸੇਵਕਾਂ ਨੂੰ ਤਨਖਾਹ ਨਾ ਦੇ ਕੇ ਅਬੋਹਰ ਨੂੰ ਗੰਦੇ ਸ਼ਹਿਰ ਦੀ ਲਿਸਟ ਵਿਚ ਕਾਇਮ ਰੱਖਿਆ ਹੈ। ਮੁੱਖ ਰੋਡਾਂ ਸਮੇਤ ਹੋਰ ਗਲੀ-ਮੁਹੱਲੇ ਵਿਚ ਗੰਦਗੀ ਦੇ ਢੇਰ ਲੱਗੇ ਹੋਏ ਹਨ। ਸਫਾਈ ਕਰਮਚਾਰੀ ਅੱਜ ਵੀ ਧਰਨੇ 'ਤੇ ਰਹੇ ਅਤੇ ਉਨ੍ਹਾਂ ਨੇ 12 ਸਤੰਬਰ ਨੂੰ ਨਗਰ ਪ੍ਰੀਸ਼ਦ ਦੇ ਖਿਲਾਫ ਰੋਸ ਮੁਹਾਜ਼ਰਾ ਕਰਨ ਦਾ ਫੈਸਲਾ ਲਿਆ ਹੈ। ਇਸ ਮੌਕੇ ਬਲਵਿੰਦਰ ਕੁਮਾਰ, ਮੁਰਾਰੀ ਲਾਲ, ਸੁਰੇਸ਼ ਕੁਮਾਰ ਅਤੇ ਹੋਰ ਸਫਾਈ ਸੇਵਕ ਮੌਜੂਦ ਸਨ। ਧਰਨੇ ਦੌਰਾਨ ਸਫਾਈ ਸੇਵਕ ਯੂਨੀਅਨ ਪ੍ਰਧਾਨ ਮੁਰਾਰੀ ਲਾਲ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਹੜਤਾਲ ਹੋਣ ਦੇ ਬਾਵਜੂਦ ਵੀ ਨਗਰ ਪ੍ਰੀਸ਼ਦ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਹਨ। ਇਸ ਦੇ ਰੋਸ ਵਜੋਂ ਉਹ ਮੰਗਲਵਾਰ ਨੂੰ ਰੋਸ ਪ੍ਰਦਸ਼ਨ ਕਰਣਗੇ। ਨਗਰ ਪ੍ਰੀਸ਼ਦ ਵੱਲੋਂ ਕੀਤੀ ਜਾ ਰਹੀ ਹੜਤਾਲ ਦੇ ਕਾਰਨ ਸ਼ਹਿਰ ਵਿਚ ਸਫਾਈ ਵਿਵਸਥਾ ਦਾ ਜਨਾਜ਼ਾ ਨਿਕਲ ਗਿਆ ਹੈ ਅਤੇ ਸ਼ਹਿਰ ਦੇ ਮੁੱਖ ਰੋਡਾਂ 'ਤੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਨਾਲ ਰਾਹਗੀਰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਥਾਣਾ ਅਮੀਰ ਖਾਸ ਦਾ ਐਸ.ਐਚ.ਓ. ਸਾਹਿਬ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ
NEXT STORY