ਭੁੱਚੋ ਮੰਡੀ(ਨਾਗਪਾਲ)-ਨਜ਼ਦੀਕੀ ਪਿੰਡ ਚੱਕ ਫਤਿਹ ਸਿੰਘ ਵਾਲਾ, ਪਿੰਡ ਭੁੱਚੋ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਮੀਤ ਪ੍ਰਧਾਨ ਹੁਸ਼ਿਆਰ ਸਿੰਘ ਨੇ ਦੱਸਿਆ ਕਿ 22 ਸਤੰਬਰ ਨੂੰ ਪਟਿਆਲਾ ਵਿਖੇ ਸੂਬੇ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਸੂਬਾਈ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਬਲਾਕ ਪ੍ਰਧਾਨ ਮਨਜੀਤ ਸਿੰਘ, ਮੀਤ ਪ੍ਰਧਾਨ ਸੰਤੋਖ ਸਿੰਘ, ਜਗਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ ਦੇ ਘਰਾਂ ਵਿਚ ਪੁਲਸ ਵੱਲੋਂ ਛਾਪਾਮਾਰੀ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨ ਆਗੂ ਹਰਦੇਵ ਸਿੰਘ ਜੈ ਸਿੰਘ ਵਾਲਾ ਅਤੇ ਦਰਸ਼ਨ ਸਿੰਘ ਮਾਈਸਰਖਾਨਾ ਦੇ ਘਰ ਵੀ ਛਾਪਾਮਾਰੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਯੂਨੀਅਨ ਦਾ ਆਗੂ ਨਾ ਮਿਲਣ 'ਤੇ ਪੁਲਸ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ। ਉਨ੍ਹਾਂ ਇਸ ਦੀ ਕੜੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਘਟੀਆ ਕਾਰਵਾਈਆਂ ਨਾਲ ਕਿਸਾਨਾਂ ਦੇ ਹੌਸਲੇ ਨਹੀ ਡਿੱਗਣਗੇ ਬਲਕਿ ਕਿਸਾਨਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ।
ਬਿਊਟੀ ਪਾਰਲਰ ਸ਼ੋਅਰੂਮ 'ਚ ਲੱਗੀ ਅੱਗ
NEXT STORY