ਫਿਰੋਜ਼ਪੁਰ(ਕੁਮਾਰ)-ਪ੍ਰਦੇਸ਼ ਕਮੇਟੀ ਦੀ ਕਾਲ 'ਤੇ ਦਿ ਕਲਾਸ ਫੋਰ ਗੌਰਮਿੰਟ ਯੂਨੀਅਨ ਸਬ-ਕਮੇਟੀ ਜ਼ਿਲਾ ਫਿਰੋਜ਼ਪੁਰ ਦੇ ਅਹੁਦੇਦਾਰਾਂ ਨੇ ਡੀ. ਸੀ. ਦਫਤਰ ਦੇ ਸਾਹਮਣੇ ਜ਼ਿਲਾ ਪ੍ਰਧਾਨ ਕਾਲਾ ਸਿੰਘ, ਖੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਧਾਨ ਪ੍ਰਵੀਨ ਕੁਮਾਰ ਤੇ ਸਿਵਲ ਹਸਪਤਾਲ ਪ੍ਰਧਾਨ ਰਾਮ ਪ੍ਰਸ਼ਾਦ ਦੀ ਅਗਵਾਈ ਹੇਠ ਕੱਪੜੇ ਉਤਾਰ ਕੇ ਅਤੇ ਪੀਪੇ ਵਜਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਕੀਤੀ। ਰੋਸ ਪ੍ਰਦਰਸ਼ਨ ਵਿਚ ਵੱਖ-ਵੱਖ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀਆਂ ਤੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਹਿੱਸਾ ਲਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਰਾਮ ਪ੍ਰਸ਼ਾਦ, ਕਾਲਾ ਸਿੰਘ, ਪ੍ਰਵੀਨ ਕੁਮਾਰ, ਚਰਨਜੀਤ ਸਿੰਘ, ਰਾਜ ਕੁਮਾਰ ਆਦਿ ਨੇ ਕੈਪਟਨ ਸਰਕਾਰ ਦੀ 10 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਸਾਰਿਆਂ ਨੂੰ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦਾ ਰਵੱਈਆ ਕਰਮਚਾਰੀਆਂ ਪ੍ਰਤੀ ਬਹੁਤ ਹੀ ਖਰਾਬ ਹੈ ਅਤੇ ਸਰਕਾਰ ਦਰਜਾ ਚਾਰ, ਆਸ਼ਾ ਵਰਕਰ ਤੇ ਠੇਕਾ ਆਧਾਰਿਤ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕੈਪਟਨ ਸਰਕਾਰ ਨੇ ਪ੍ਰਦੇਸ਼ ਕਮੇਟੀ ਨੂੰ ਮੀਟਿੰਗ ਲਈ ਸਮਾਂ ਦੇ ਕੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਹੱਲ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਰਮਚਾਰੀਆਂ ਦੀਆਂ ਮੰਗਾਂ ਵਿਚ 6ਵੇਂ ਵੇਤਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨ, ਨਵੀਂ ਪੈਨਸ਼ਨ ਰੱਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨਾ, ਆਸ਼ਾ ਵਰਕਰ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਤਨਖਾਹ ਵਿਚ ਵਾਧਾ ਕਰਨ, ਕਰਮਚਾਰੀ ਵਿਰੋਧੀ ਫੈਸਲੇ ਵਾਪਸ ਲੈਣ ਅਤੇ ਕਰਮਚਾਰੀਆਂ ਨੂੰ ਬਣਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ, ਜਿਸ ਲਈ ਅੱਜ ਉਹ ਸੰਘਰਸ਼ ਕਰ ਰਹੇ ਹਨ। ਇਸ ਰੈਲੀ ਨੂੰ ਬਲਵੀਰ ਸਿੰਘ, ਰਜਵੰਤ ਸਿੰਘ, ਸੰਤੋਸ਼ ਕੁਮਾਰੀ, ਰਜਵੰਤ ਕੌਰ, ਸੁਭਾਸ਼ ਚੰਦਰ, ਬਲਵਿੰਦਰ ਸਿੰਘ, ਅਮਰਨਾਥ ਗੋਲਡੀ, ਜਨਕ ਸਿੰਘ, ਜਗਜੀਤ ਸਿੰਘ, ਸਤਪਾਲ, ਸੁਰਿੰਦਰ ਸਿੰਘ, ਪਰਮਜੀਤ ਕੌਰ, ਸ਼ਕੁੰਤਲਾ ਦੇਵੀ, ਗੁਰਦੇਵ ਸਿੰਘ, ਕ੍ਰਿਪਾਲ ਸਿੰਘ, ਸੁਖਵੰਤ ਸਿੰਘ, ਰਾਮਪਾਲ ਸਿੰਘ, ਗੁਰਨਾਮ ਸਿੰਘ ਆਦਿ ਨੇ ਸੰਬੋਧਨ ਕੀਤਾ ਅਤੇ ਸਰਕਾਰ ਖਿਲਾਫ ਆਪਣਾ ਗੁੱਸਾ ਕੱਢਿਆ।
ਹਲਕੇ ਕੁੱਤੇ ਵੱਲੋਂ ਵੱਢਣ ਤੇ ਸੱਪ ਦੇ ਡੰਗਣ ਤੋਂ ਬਚਾਅ ਲਈ ਹਸਪਤਾਲ 'ਚ ਟੀਕੇ ਖਤਮ
NEXT STORY