ਬਠਿੰਡਾ(ਸੁਖਵਿੰਦਰ)-ਆਪਣੀਆਂ ਮੰਗਾਂ ਨੂੰ ਲੈ ਕ ੇਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮੁਲਾਜ਼ਮਾਂ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਦਫ਼ਤਰ ਸਾਹਮਣੇ ਧਰਨਾ ਲਾ ਕੇ ਵਿੱਤ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਾਇਬ ਤਹਿਸੀਲਦਾਰ ਲਖਵੀਰ ਸਿੰਘ ਨੇ ਧਰਨਾ ਸਥਾਨ 'ਤੇ ਪਹੁੰਚ ਕੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਤੋਂ ਮੰਗ ਪੱਤਰ ਲਿਆ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਦੇ ਨੁਮਾਇੰਦਿਆਂ ਤੱਕ ਪਹੁੰਚਾਇਆ ਜਾਵੇਗਾ। ਧਰਨੇ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੀਆ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਮੁਲਾਜ਼ਮਾਂ 'ਚ ਲਗਾਤਾਰ ਸਰਕਾਰ ਖਿਲਾਫ਼ ਰੋਸ ਵਧਦਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਲੀ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ। ਪ੍ਰੀ-ਪ੍ਰਾਇਮਰੀ ਕਲਾਸਾਂ 'ਚ 3 ਤੋਂ 6 ਸਾਲ ਤੱਕ ਦੇ ਦਾਖਲ ਕੀਤੇ ਬੱਚੇ ਆਂਗਣਵਾੜੀ ਸੈਂਟਰਾਂ 'ਚ ਵਾਪਸ ਭੇਜੇ ਜਾਣ, ਰੋਕੇ ਹੋਏ ਸਾਰੇ ਬਿੱਲ ਪਾਸ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ।
ਧਰਨੇ ਦੌਰਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ, ਜਸਬੀਰ ਕੌਰ ਬਠਿੰਡਾ, ਗੁਰਚਰਨ ਕੌਰ, ਨਵਜੋਤ ਕੌਰ, ਹਰਵੀਰ ਕੌਰ, ਸੋਨੂੰ ਸੰਗਤ ਮੰਡੀ ਅਤੇ ਸਤਵੰਤਪ੍ਰੀਤ ਕੌਰ ਸੰਗਤ ਆਦਿ ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
ਚੋਰਾਂ ਨੇ ਘਰ 'ਚੋਂ ਸਾਮਾਨ ਕੀਤਾ ਚੋਰੀ
NEXT STORY