ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)—7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੰਘੇੜਾ ਬਾਈਪਾਸ 'ਤੇ 2 ਘੰਟਿਆਂ ਲਈ ਜਾਮ ਲਾਇਆ । ਜਾਮ ਲਾਈ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਕਿਯੂ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਰਾਏਸਰ, ਭਾਕਿਯੂ (ਉਗਰਾਹਾਂ) ਦੇ ਜ਼ਿਲਾ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਨੇ ਕਿਹਾ ਕਿ ਜਿਥੇ ਇਕ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ, ਉਥੇ ਕਿਸਾਨਾਂ ਦੀਆਂ ਖੇਤੀ ਮੋਟਰਾਂ 'ਤੇ ਮੀਟਰ ਲਾ ਕੇ ਕਿਸਾਨਾਂ ਤੋਂ ਬਿਜਲੀ ਦੇ ਬਿੱਲ ਵਸੂਲਣ ਦੀਆਂ ਤਿਆਰੀਆਂ ਕਰ ਰਹੀ ਹੈ । ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਅਜਿਹੀਆਂ ਚਾਲਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ ਤੇ ਕਿਸਾਨ ਜਥੇਬੰਦੀਆਂ ਅਜਿਹੀਆਂ ਵਾਅਦਾ–ਖ਼ਿਲਾਫ਼ੀਆਂ ਅਤੇ ਹੇਰਾ-ਫੇਰੀਆਂ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕਰਨਗੀਆਂ।ਇਸ ਜਾਮ ਨੂੰ ਹੋਰਨਾਂ ਤੋਂ ਇਲਾਵਾ ਜਗਰਾਜ ਸਿੰਘ ਹਰਦਾਸਪੁਰਾ ਬਲਾਕ ਪ੍ਰਧਾਨ ਮਹਿਲ ਕਲਾਂ, ਅਮਰਜੀਤ ਸਿੰਘ ਬਲਾਕ ਪ੍ਰਧਾਨ ਸ਼ੇਰਪੁਰ, ਮਲਕੀਤ ਸਿੰਘ ਈਨਾ ਜ਼ਿਲਾ ਜਨਰਲ ਸਕੱਤਰ, ਨਾਹਰ ਸਿੰਘ ਗੁੰਮਟੀ ਵਿੱਤ ਸਕੱਤਰ ਬਲਾਕ ਮਹਿਲ ਕਲਾਂ, ਕੇਵਲ ਸਿੰਘ ਹਮੀਦੀ ਬਲਾਕ ਆਗੂ, ਮਾਨ ਸਿੰਘ ਗੁਰਮ ਬਲਾਕ ਆਗੂ, ਭਿੰਦਰ ਸਿੰਘ ਸਹੌਰ ਜ਼ਿਲਾ ਆਗੂ, ਹਰਜੀਤ ਸਿੰਘ ਦੀਵਾਨਾ ਸੀਨੀਅਰ ਮੀਤ ਪ੍ਰਧਾਨ ਬਲਾਕ ਮਹਿਲ ਕਲਾਂ ਅਤੇ ਬਲਵੰਤ ਸਿੰਘ ਉਪਲੀ ਜ਼ਿਲਾ ਮੀਤ ਪ੍ਰਧਾਨ ਨੇ ਸੰਬੋਧਨ ਕੀਤਾ ।
ਧੂਰੀ, (ਸੰਜੀਵ ਜੈਨ, ਸ਼ਰਮਾ)-ਇਥੇ ਵੀ ਕਿਸਾਨਾਂ ਨੇ ਧੂਰੀ-ਸੰਗਰੂਰ ਨੈਸ਼ਨਲ ਹਾਈਵੇ 'ਤੇ 2 ਘੰਟੇ ਲਈ ਆਵਾਜਾਈ ਪੂਰੀ ਤਰ੍ਹਾਂ ਰੋਕਦੇ ਹੋਏ ਚੱਕਾ ਜਾਮ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਸ਼ਿਆਮ ਦਾਸ ਕਾਂਝਲੀ, ਕਰਮਜੀਤ ਸਿੰਘ ਛੰਨਾ ਆਦਿ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਲੱਡਾ, ਮਹਿੰਦਰ ਸਿੰਘ, ਹਮੀਰ ਸਿੰਘ, ਕਿਰਪਾਲ ਸਿੰਘ, ਦਰਸ਼ਨ ਸਿੰਘ, ਧੰਨਾ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਬਹਾਲ ਸਿੰਘ, ਹਰਭਜਨ ਸਿੰਘ ਅਤੇ ਗੁਰਤੇਜ ਸਿੰਘ ਆਦਿ ਮੌਜੂਦ ਸਨ।
ਸਵੱਛਤਾ ਸਰਵੇਖਣ ਜਾਂਚ ਟੀਮ ਨੇ ਖੰਗਾਲਿਆ ਨਗਰ ਨਿਗਮ ਦਾ ਰਿਕਾਰਡ
NEXT STORY