ਤਲਵੰਡੀ ਭਾਈ(ਗੁਲਾਟੀ)—ਅੱਜ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਚਿਤਾਵਨੀ ਦਿੱਤੀ ਗਈ ਕਿ ਕਿਸੇ ਵੀ ਕੀਮਤ 'ਤੇ ਮਜ਼ਦੂਰਾਂ ਨਾਲ ਕੀਤੇ ਧੱਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਫੂਡ ਗ੍ਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ ਵੱਲੋਂ ਸੂਬਾ ਵਾਈਸ ਪ੍ਰਧਾਨ ਸ਼ਮਸ਼ੇਰ ਸਿੰਘ ਕੋਟ ਕਪੂਰਾ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਦੇ ਨਾਂ ਮੰਗ-ਪੱਤਰ ਸਥਾਨਕ ਫੂਡ ਸਪਲਾਈ ਵਿਭਾਗ ਰਾਹੀਂ ਭੇਜਣ ਲਈ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੰਗ-ਪੱਤਰ ਵਿਚ ਪੀ. ਆਰ. 66 'ਚ ਬੇਸਿਕ ਰੇਟਾਂ 'ਚ ਵਾਧਾ ਕਰਨ ਸਬੰਧੀ ਮੰਗ ਕੀਤੀ ਗਈ ਹੈ ਕਿਉਂਕਿ 2014-2015 ਬਾਅਦ ਰੇਟਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਪਰ 2018-2019 ਵਿਚ ਵਾਧਾ ਨਾ ਮਾਤਰ ਕੀਤਾ ਗਿਆ ਤੇ ਪੰਜਾਬ ਸਰਕਾਰ ਵੱਲੋਂ 2018-2019 ਲਈ ਜੋ ਨੀਤੀ ਤਿਆਰ ਕੀਤੀ ਗਈ ਹੈ, ਉਸ ਵਿਚ ਸੋਸਾਇਟੀ ਦਾ ਜ਼ਿਕਰ ਕੀਤਾ ਗਿਆ ਹੈ, ਉਹ ਬਿਲਕੁਲ ਗੈਰ-ਕਾਨੂੰਨੀ ਹੈ ਤੇ ਮਜ਼ਦੂਰਾਂ ਦੇ ਹੱਕ ਵਿਚ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅੱਜ ਸੂਬੇ ਭਰ ਵਿਚ ਮਜ਼ਦੂਰ ਯੂਨੀਅਨ ਵੱਲੋਂ ਫੂਡ ਸਪਲਾਈ ਵਿਭਾਗ ਦੇ ਦਫਤਰਾਂ ਰਾਹੀਂ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਖਪਤਕਾਰ ਮਾਮਲੇ ਪੰਜਾਬ ਚੰਡੀਗੜ੍ਹ ਨੂੰ ਮੰਗ-ਪੱਤਰ ਭੇਜੇ ਜਾ ਰਹੇ ਹਨ ਤਾਂ ਜੋ ਕੈਪਟਨ ਸਰਕਾਰ ਮਜ਼ਦੂਰਾਂ ਨਾਲ ਧੱਕੇਸ਼ਾਹੀ ਨਾ ਕਰੇ। ਇਸ ਤੋਂ ਇਲਾਵਾ 12 ਮਾਰਚ ਨੂੰ ਪੰਜਾਬ ਭਰ 'ਚ ਜ਼ਿਲਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਮਾਰਚ ਕੀਤਾ ਜਾਵੇਗਾ। ਇਸ ਸਮੇਂ ਤਲਵੰਡੀ ਭਾਈ ਪ੍ਰਧਾਨ ਤਾਰਾ ਸਿੰਘ, ਨਸੀਬ ਸਿੰਘ, ਹਰਭਜਨ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ, ਬਾਬੂ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਰਾਜੇਸ਼ ਸ਼ਾਹ, ਬਲਵੰਤ ਸਿੰਘ, ਦਲੀਪ ਪਾਸਵਾਨ, ਰਾਜੂ ਸਿੰਘ, ਕੁਲਵਿੰਦਰ ਸਿੰਘ, ਜੁਗਰਾਜ ਸਿੰਘ ਆਦਿ ਵਰਕਰ ਹਾਜ਼ਰ ਸਨ।
ਜਲ ਸਰੋਤ ਕਾਮਿਆਂ ਵੱਲੋਂ ਸਰਕਾਰ ਤੇ ਮੈਨੇਜਮੈਂਟ ਦਾ ਪਿੱਟ-ਸਿਆਪਾ
NEXT STORY