ਫਿਰੋਜ਼ਪੁਰ(ਕੁਮਾਰ)-ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੀ ਕਾਲ 'ਤੇ ਸ਼ਹਿਰੀ ਸਬ-ਡਵੀਜ਼ਨ ਫਿਰੋਜ਼ਪੁਰ ਤੇ ਸਬ-ਅਰਬਨ ਦੇ ਬਿਜਲੀ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਰਾਕੇਸ਼ ਸੈਨੀ ਤੇ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਮੈਨੇਜਮੈਂਟ ਦੀਆਂ ਗਲਤ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਕੇਸ਼ ਸੈਨੀ, ਗੁਰਬਖਸ਼ ਸਿੰਘ, ਡਵੀਜ਼ਨ ਪ੍ਰਧਾਨ ਰਾਜੇਸ਼ ਦੇਵਗਨ, ਸਰਕਲ ਸੀਨੀਅਰ ਉਪ ਪ੍ਰਧਾਨ ਅਸ਼ਵਨੀ ਕੁਮਾਰ, ਗੁਰਦੀਪ ਸਿੰਘ, ਰਵਿੰਦਰ ਚਾਵਲਾ, ਸਰਦੂਲ ਸਿੰਘ, ਪਲਵਿੰਦਰ ਸਿੰਘ, ਦਰਸ਼ਨ ਸਿੰਘ ਤੇ ਪੂਰਨ ਸਿੰਘ ਨੇ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਤਨਖਾਹ ਸਮੇਂ 'ਤੇ ਜਾਰੀ ਨਹੀਂ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ 'ਚ ਉਹ ਸੰਘਰਸ਼ ਹੋਰ ਤੇਜ਼ ਕਰਨਗੇ ਤੇ ਕਾਰਪੋਰੇਸ਼ਨ ਦਾ ਕੰਮ ਵੀ ਬੰਦ ਰੱਖਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਕਾਰਪੋਰੇਸ਼ਨ ਦੀ ਹੋਵੇਗੀ।
13 ਨੂੰ ਅਰਥੀ ਫੂਕ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
ਦੂਸਰੇ ਪਾਸੇ ਸਰਕਲ ਦਫਤਰ ਛਾਉਣੀ-1 ਤੇ 2 ਵਿਚ ਵੀ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਗੁਰਦਿੱਤ ਸਿੰਘ ਸਿੱਧੂ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਅਤੇ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਗੁਰਦਿੱਤ ਸਿੰਘ ਸਿੱਧੂ, ਸੁਖਦੇਵ ਸਿੰਘ, ਬਲਦੇਵ ਸਿੰਘ, ਸੁਖਚੈਨ ਸਿੰਘ, ਚੰਨਣ ਸਿੰਘ, ਪ੍ਰਵੇਸ਼ ਕੁਮਾਰ, ਰਾਕੇਸ਼ ਸ਼ਰਮਾ, ਸ਼੍ਰੀ ਜਗਦੀਸ਼ ਆਦਿ ਨੇ ਕਿਹਾ ਕਿ ਸਰਕਾਰ ਤੇ ਮੈਨੇਜਮੈਂਟ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਅਤੇ ਹੁਣ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਤਨਖਾਹ ਜਾਣ-ਬੁੱਝ ਕੇ ਲੇਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਰਮਚਾਰੀਆਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਟਾਈਮ 'ਤੇ ਰਿਲੀਜ਼ ਨਾ ਕੀਤੀ ਗਈ ਤਾਂ ਉਹ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਮਿੱਲ ਮਜ਼ਦੂਰਾਂ ਨੇ ਤਨਖਾਹ ਨਾ ਮਿਲਣ 'ਤੇ ਕੇਂਦਰੀ ਕੱਪੜਾ ਮੰਤਰੀ ਦਾ ਪੁਤਲਾ ਫੂਕਿਆ
NEXT STORY