ਨਥਾਣਾ(ਬੱਜੋਆਣੀਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੁਰ ਨੇ ਪਿੰਡ ਢੇਲਵਾਂ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਯੂਨੀਅਨ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਢੇਵਲਾਂ, ਹਰਮੇਲ ਸਿੰਘ ਅਤੇ ਗੁਰਸੇਵਕ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵਾਜਿਬ ਮੁੱਲ ਨਹੀਂ ਮਿਲ ਰਿਹਾ, ਜਿਸ ਕਰ ਕੇ ਕਿਸਾਨਾਂ ਸਿਰ ਚੜ੍ਹੀ ਕਰਜ਼ੇ ਦੀ ਪੰਡ ਦਿਨ-ਬ-ਦਿਨ ਭਾਰੀ ਹੁੰਦੀ ਜਾ ਰਹੀ ਹੈ। ਕਿਸਾਨਾਂ ਦੇ ਖੁਦਕੁਸ਼ੀ ਕਰਨ ਦਾ ਗਰਾਫ ਵੀ ਘਟਣ ਦੀ ਬਜਾਏ ਰੋਜ਼ਾਨਾ ਵਧ ਰਿਹਾ ਹੈ। ਉਨ੍ਹਾਂ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਬਾਰੇ ਦੱਸਿਆ ਕਿ ਜਲਦ ਹੀ ਜਥੇਬੰਦੀਆਂ ਵੱਲੋਂ ਵਿਆਪਕ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਗੁਰਮੇਲ ਸਿੰਘ, ਗੁਰਦੇਵ ਸਿੰਘ, ਹਰਦੇਵ ਸਿੰਘ, ਮੰਦਰ ਸਿੰਘ, ਕਾਲਾ ਸਿੰਘ, ਦਰਸ਼ਨ ਸਿੰਘ, ਸਿੰਕਦਰ ਸਿੰਘ, ਗੁਰਜੀਤ ਕੌਰ, ਛਿੰਦਰ ਕੌਰ, ਹਰਜਿੰਦਰ ਕੌਰ, ਰਣਜੀਤ ਕੌਰ, ਮਨਜੀਤ ਕੌਰ, ਜਗਜੀਤ ਕੌਰ ਆਦਿ ਹਾਜ਼ਰ ਸਨ।
200 ਤੋਂ ਵੱਧ ਵਾਹਨਾਂ ਦੀ ਪਾਸਿੰਗ 'ਤੇ ਲੱਗੀ ਬ੍ਰੇਕ
NEXT STORY