ਨਵਾਂਸ਼ਹਿਰ(ਤ੍ਰਿਪਾਠੀ, ਮਨੋਰੰਜਨ)- ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਕਰਮਚਾਰੀਆਂ ਨੇ ਬੱਸ ਅੱਡੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ । ਰੈਲੀ ਨੂੰ ਸੰਬੋਧਨ ਕਰਦੇ ਹੋਏ ਦਵਿੰਦਰ ਕੁਮਾਰ ਸੂਬਾਈ ਜੁਆਇੰਟ ਸਕੱਤਰ (ਏਟਕ) ਅਨਜੀਤ ਸਿੰਘ ਜਨਰਲ ਸਕੱਤਰ, ਸੁਰਿੰਦਰ ਸਿੰਘ, ਪਰਮਵੀਰ ਪ੍ਰਧਾਨ ਡਰਾਈਵਰ ਯੂਨੀਅਨ, ਰਾਵਲ ਸਿੰਘ ਤੇ ਪ੍ਰੀਤਮ ਭਗਤ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਰੋਡਵੇਜ਼ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰ ਰਹੀ ਹੈ ਜਿਸ ਨਾਲ ਸਮੂਹ ਕਰਮਚਾਰੀਆਂ 'ਚ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅੜਿਅਲ ਰੁਖ਼ ਅਖਤਿਆਰ ਕਰਨ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਮਨਜ਼ੂਰ ਕਰ ਕੇ ਲਾਗੂ ਨਾ ਕੀਤਾ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਨਾਲ ਮੰਗਾਂ ਨੂੰ ਲੈ ਕੇ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਹਰ ਵਾਰ ਸਰਕਾਰ ਮੰਗਾਂ ਨੂੰ ਮਨਜ਼ੂਰ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਨਹੀਂ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ 26 ਅਪ੍ਰੈਲ ਨੂੰ ਮੋਹਾਲੀ ਦੇ ਫੇਸ 6 'ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਸੇ ਤਰ੍ਹਾਂ 3 ਮਈ, 8, 10, 15, 17 ਤੇ 21 ਮਈ ਨੂੰ ਵੱਖ-ਵੱਖ ਡਿਪੂਆਂ 'ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਹੈਰੋਇਨ ਸਣੇ 2 ਕਾਬੂ
NEXT STORY