ਫਿਰੋਜ਼ਪੁਰ(ਸ਼ੈਰੀ, ਕੁਮਾਰ, ਮਲਹੋਤਰਾ)-ਆਪਣੀਆਂ ਹੱਕੀ ਮੰਗਾਂ ਸਬੰਧੀ ਅੱਜ ਦੂਜੇ ਦਿਨ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕਡ਼ੇ ਕਿਸਾਨਾਂ ਤੇ ਮਜ਼ਦੂਰਾਂ ਨੇ ਜ਼ਿਲਾ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦਫਤਰ ਅੱਗੇ ਚੱਕਾ ਜਾਮ ਕਰ ਕੇ ਪੁਤਲਾ ਫੂਕਿਆ ਤੇ ਰਾਜਨੀਤਕ ਆਗੂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੁਖਵਿੰਦਰ ਸਿੰਘ ਜਥੇਬੰਧਕ ਸਕੱਤਰ , ਸੁਖਦੇਵ ਸਿੰਘ ਮੰਡ ਆਦਿ ਨੇ ਕਿਹਾ ਕਿ ਜੇਕਰ ਪਿੰਡ ਲੋਹੁਕਾ ਖੁਰਦ ਦੇ 77 ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਕਰਨੈਲ ਸਿੰਘ ਭੋਲਾ, ਸੁਖਵੰਤ ਸਿੰਘ ਲੋਹੁਕਾ, ਸੁਰਿੰਦਰ ਸਿੰਘ, ਅੰਗਰੇਜ਼ ਸਿੰਘ, ਸੁਰਜੀਤ ਸਿੰਘ ਤੇ ਹੋਰ ਹਾਜ਼ਰ ਸਨ।
108 ਐਂਬੂਲੈਂਸ ਸੇਵਾਵਾਂ 12 ਘੰਟੇ ਲਈ ਕੀਤੀਆਂ ਬੰਦ ਕਰਮਚਾਰੀਆਂ ਨੇ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ
NEXT STORY