ਫਿਰੋਜ਼ਪੁਰ(ਕੁਮਾਰ, ਮਨਦੀਪ, ਮਲਹੋਤਰਾ)–ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਅਹੁਦੇਦਾਰਾਂ ਨੇ ਸੂਬਾ ਕਮੇਟੀ ਦੀ ਕਾਲ ’ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਅੱਜ ਡੀ. ਸੀ. ਦਫਤਰ ਸਾਹਮਣੇ ਰੋਸ ਰੈਲੀ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀਆਂ ਪੈਨਸ਼ਨਰ ਅਤੇ ਕਰਮਚਾਰੀ ਵਿਰੋਧੀ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਅਾਂ ਯੂਨੀਅਨ ਦੇ ਆਗੂਅਾਂ ਬਲਵੰਤ ਸਿੰਘ ਸੰਧੂ ਪ੍ਰਧਾਨ, ਓਮ ਪ੍ਰਕਾਸ਼ ਜਨਰਲ ਸੈਕਟਰੀ, ਅੰਮ੍ਰਿਤਪਾਲ, ਮਲਕੀਤ ਚੰਦ ਪਾਸੀ ਸੀਨੀਅਰ ਉਪ ਪ੍ਰਧਾਨ, ਸੰਤ ਰਾਮ ਸੰਯੁਕਤ ਸੈਕਟਰੀ, ਕੰਵਰਜੀਤ ਸ਼ਰਮਾ ਡਿਪਟੀ ਜਨਰਲ ਸੈਕਟਰੀ, ਸੁਖਦੇਵ ਸਿੰਘ ਪ੍ਰਧਾਨ ਜ਼ੀਰਾ, ਕੁਲਦੀਪ ਸਿੰਘ ਖੁੰਗਰ, ਅਜਮੇਰ ਸਿੰਘ ਚੇਅਰਮੈਨ, ਅਜੀਤ ਸਿੰਘ ਸੋਢੀ ਜਨਰਲ ਸੈਕਟਰੀ, ਦੇਵ ਰਾਜ ਰੂਲਾ ਪ੍ਰਧਾਨ ਤੇ ਸੁਰਿੰਦਰ ਸਿੰਘ ਨੇ ਸਖਤ ਸ਼ਬਦਾਂ ’ਚ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਜਦ ਤੋਂ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ, ਲਾਰਾ-ਲੱਪਾ ਵਾਲੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਨੂੰ ਪ੍ਰਦਰਸ਼ਨ ਦਾ ਰਸਤਾ ਅਖਤਿਆਰ ਕਰਨਾ ਪਿਆ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਡੀ. ਏ. ਦੀਆਂ ਕਿਸ਼ਤਾਂ ਜਲਦ ਰਿਲੀਜ਼ ਕਰਨ, 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਮੈਡੀਕਲ ਭੱਤਾ 500 ਤੋਂ ਵਧਾ ਕੇ 2000 ਰੁਪਏ ਕਰਨ, 2004 ਤੋਂ ਬੰਦ ਕੀਤੀ ਗਈ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਉਹ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕਰਨਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਮਾਂ-ਪਿਓ ਦੇ ਇਕਲੌਤੇ ਪੁੱਤ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ (ਦੇਖੋ 22 ਜ਼ਿਲਿਆਂ ਦੀਆਂ ਖਾਸ ਖਬਰਾਂ)
NEXT STORY