ਬਠਿੰਡਾ(ਸੁਖਵਿੰਦਰ)-ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ 183 ਦਿਨਾਂ ਤੋਂ ਪੱਕਾ ਧਰਨਾ ਦੇ ਕੇ ਬੈਠੀਅਾਂ ਆਂਗਣਵਾਡ਼ੀ ਵਰਕਰਾਂ ਨੇ 3 ਅਗਸਤ ਨੂੰ ਭੁੱਖ ਹਡ਼ਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਨੀਅਾਂ ਜਾ ਚੁੱਕੀਅਾਂ ਮੰਗਾਂ ਸਬੰਧੀ 2 ਅਗਸਤ ਤੱਕ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਮੁਲਾਜ਼ਮ 3 ਅਗਸਤ ਨੂੰ ਭੁੱਖ ਹਡ਼ਤਾਲ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀ ਅਣਦੇਖੀ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਆਂਗਣਵਾਡ਼ੀ ਦੇ ਮੁਲਾਜ਼ਮ ਪਿਛਲੇ 6 ਮਹੀਨਿਆਂ ਦੇ ਜ਼ਿਆਦਾ ਸਮੇਂ ਤੋਂ ਸੰਘਰਸ਼ ਕਰ ਰਹੀਅਾਂ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਬੀਤੇ ਦਿਨੀਂ ਸਰਕਾਰ ਨੇ ਬੈਠਕ ਦੌਰਾਨ ਆਂਗਣਵਾਡ਼ੀ ਮੁਲਾਜ਼ਮਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਸੀ ਅਤੇ ਜਲਦੀ ਹੀ ਇਸਦੇ ਸਬੰਧ ਵਿਚ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕਹੀ ਸੀ ਪਰ ਸਰਕਾਰ ਨੇ ਇਸ ਵੱਲ ਕੋਈ ਕਦਮ ਨਹੀਂ ਚੁੱਕਿਆ, ਜੇਕਰ 2 ਅਗਸਤ ਤੱਕ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਮੁਲਾਜ਼ਮ ਭੁੱਖ ਹਡ਼ਤਾਲ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਕ੍ਰਿਪਾਲ ਕੌਰ ਬਾਲਿਆਵਾਲੀ, ਕਰਮਜੀਤ ਕੌਰ ਝੰਡੂਕੇ, ਅਮਰਜੀਤ ਕੌਰ ਰਾਮਨਵਾਸ, ਮਨਪ੍ਰੀਤ ਕੌਰ ਕਿਸ਼ਨਪੁਰਾ, ਇੰਦਰਜੀਤ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ ਆਦਿ ਮੌਜੂਦ ਸਨ।
ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਗੋਲਡੀ ਦਾ ਇਕ ਦਿਨ ਦਾ ਪੁਲਸ ਰਿਮਾਂਡ
NEXT STORY