ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ, ਸੁਖਪਾਲ, ਦਰਦੀ) - ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਬਾਡੀ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ 132 ਕੇ. ਵੀ. ਪਾਵਰ ਕਾਲੋਨੀ ਵਿਖੇ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਪੈਨਸ਼ਨਰਾਂ ਨੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਅਾਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਕ ਢਾਂਚੇ ਦੀ ਪੁਰਜ਼ੋਰ ਸ਼ਬਦਾਂ ’ਚ ਨਿੰਦਾ ਕੀਤੀ। ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਬੁਲਾਰਿਆਂ ਨੇ ਸਰਕਾਰ ਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਦਿੱਤਾ ਜਾਵੇ, ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ’ਚ ਛੋਟ ਦਿੱਤੀ ਜਾਵੇ, 2 ਹਜ਼ਾਰ ਰੁਪਏ ਮੈਡੀਕਲ ਭੱਤਾ ਪ੍ਰਤੀ ਮਹੀਨਾ ਲਾਗੂ ਕੀਤਾ ਜਾਵੇ, ਕੈਸ਼ਲੈੱਸ ਮੈਡੀਕਲ ਸਕੀਮ ਤੁਰੰਤ ਲਾਗੂ ਕੀਤੀ ਜਾਵੇ ਆਦਿ। ਆਗੂਅਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸਮੂਹ ਪੈਨਸ਼ਨਰਾਂ ਨੇ ਓਮ ਪ੍ਰਕਾਸ਼ ਸਾਬਕਾ ਜ਼ੋਨ ਪ੍ਰਧਾਨ ਟੀ. ਐੱਸ. ਯੂ., ਜੀਵਨ ਸਿੰਘ ਦੀ ਮਾਤਾ ਅਤੇ ਅਸ਼ੋਕ ਸੋਈ ਦੀ ਬੇਵਕਤੀ ਮੌਤ ’ਤੇ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ। ਇਸ ਸਮੇਂ ਪ੍ਰਧਾਨ ਬੂਟਾ ਸਿੰਘ ਅਤੇ ਸਕੱਤਰ ਸੁਖਦੇਵ ਸਿੰਘ ਨੇ ਮੈਂਬਰਾਂ ਨੂੰ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਦੇ ਨਾਲ ਹੀ ਕਾਰਜਕਾਰੀ ਇੰਜੀ. ਮੰਡਲ ਸ੍ਰੀ ਮੁਕਤਸਰ ਸਾਹਿਬ ਨਾਲ ਪੈਨਸ਼ਨਰਜ਼ ਐਸੋ. ਦੀ ਮੀਟਿੰਗ ਰੱਖਣ ਸਬੰਧੀ ਵੀ ਵਿਚਾਰਾਂ ਸਾਂਝੀਆਂ ਕੀਤੀਆਂ। ਸਟੇਜ ਸੰਚਾਲਨ ਦੀ ਭੂਮਿਕਾ ਹੰਸ ਰਾਜ ਪ੍ਰਨਾਮੀ ਸਰਕਲ ਸਕੱਤਰ ਨੇ ਨਿਭਾਉਂਦਿਆਂ ਸਰਕਲ ਦੀ ਚੋਣ ਸਬੰਧੀ ਚਾਨਣਾ ਪਾਇਆ ਗਿਆ। ਇਸ ਦੌਰਾਨ ਬਲਦੇਵ ਸਿੰਘ, ਗੁਰਦੇਵ ਸਿੰਘ, ਜਰਨੈਲ ਸਿੰਘ, ਪ੍ਰਕਾਸ਼ ਚੰਦਰ, ਨਛੱਤਰ ਸਿੰਘ, ਜਗਤਾਰ ਸਿੰਘ, ਮਨਜੀਤ ਕੌਰ, ਸੁਖਮੰਦਰ ਕੌਰ ਆਦਿ ਮੌਜੂਦ ਸਨ।
ਪੇਂਡੂ ਡਾਕਟਰਾਂ ਦਾ ਫਿਲਹਾਲ ਸਿਹਤ ਵਿਭਾਗ 'ਚ ਨਹੀਂ ਹੋਵੇਗਾ ਰਲੇਵਾਂ
NEXT STORY