ਸਮਰਾਲਾ (ਗਰਗ) : ਮਾਣਭੱਤਾ ਕੱਚਾ ਕੰਟਰੈਕਟ ਮੁਲਾਜ਼ਮ ਮੋਰਚਾ ਲੁਧਿਆਣਾ ਵੱਲੋਂ ਜ਼ਿਲ੍ਹਾ ਕਨਵੀਨਰ ਹਰਜੀਤ ਕੌਰ ਅਤੇ ਰਾਜ ਰਾਣੀ ਦੀ ਅਗਵਾਈ ਵਿਚ ਕੰਟਰੈਕਟ ਅਤੇ ਮਾਣਭੱਤੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਮਰਾਲਾ ਵਿਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਗਲਾਤ ਕਾਮੇ ਪਿਛਲੇ 25-25 ਸਾਲ ਤੋਂ ਮਹਿਕਮੇ ਵਿੱਚ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਡੰਘ ਟਪਾਊ ਵਤੀਰ ਕੀਤਾ ਹੋਇਆ ਹੈ।
ਸਾਲ 2016 ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਮਹਿਕਮਿਆਂ ਦੇ ਕੱਚੇ ਕੰਮ ਕਰ ਰਹੇ ਵਰਕਰਾਂ ਨੂੰ ਪੱਕੇ ਕੀਤਾ ਜਾਣਾ ਸੀ। ਉਸ ਸਮੇਂ ਕਈ ਵਰਕਰਾਂ ਦੇ ਤਾਂ ਮੈਂਡੀਕਲ ਵੀ ਹੋ ਚੁੱਕੇ ਸਨ ਅਤੇ ਕਈ ਵਰਕਰ ਓਵਰਏਜ ਹੋ ਚੁੱਕੇ ਹਨ, ਪਰ ਪੰਜਾਬ ਸਰਕਾਰ ਦੇ ਮਤਰੇਈ ਮਾਂ ਦੇ ਸਲੂਕ ਨੇ ਵਰਕਰਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ। ਇਸ ਮੌਕੇ ਡੈਮੋਕ੍ਰੇਟਿਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ, ਜ਼ਿਲ੍ਹਾ ਜਨਰਲ ਸਕੱਤਰ ਰਮਨਜੀਤ ਸੰਧੂ, ਰਜਿੰਦਰ ਜੰਡਿਆਲੀ ਅਤੇ ਮਨਪ੍ਰੀਤ ਸਿੰਘ ਨੇ ਮੁਲਾਜ਼ਮ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਕੈਪਟਨ ਵਲੋਂ ਮਿਲਖਾ ਸਿੰਘ ਦੇ ਦਿਹਾਂਤ ’ਤੇ ਇਕ ਦਿਨਾਂ ਸਰਕਾਰੀ ਸੋਗ ਦਾ ਐਲਾਨ
NEXT STORY