ਮਾਹਿਲਪੁਰ, (ਜਸਵੀਰ)– ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਅਧਿਆਪਕਾਂ ਵੱਲੋਂ ਆਪਣੀਆਂ ਭਖ਼ਦੀਆਂ ਮੰਗਾਂ ਦੇ ਹੱਕ ਵਿਚ ਸਰਕਾਰ ਖਿਲਾਫ਼ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਯੂਨੀਅਨ ਦੀ ਸਥਾਨਕ ਯੂਨਿਟ ਦੇ ਪ੍ਰਧਾਨ ਪ੍ਰੋ. ਰਾਜ ਕੁਮਾਰੀ ਅਤੇ ਸਕੱਤਰ ਪ੍ਰੋ. ਦੇਵ ਕੁਮਾਰ ਨੇ ਕਿਹਾ ਕਿ ਸੱਤਵੀਂ ਯੂ. ਜੀ. ਸੀ. ਪੇ ਰਿਵੀਊ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਜਾਣ ਅਤੇ ਏ. ਪੀ. ਆਈ. ਸਕੋਰ ਸਿਸਟਮ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਿਫਰੈਸ਼ਰ ਕੋਰਸ ਅਤੇ ਓਰੀਐਂਟੇਸ਼ਨ ਕੋਰਸਾਂ ਦੀ ਮਿਤੀ ਵਧਾਈ ਜਾਵੇ ਅਤੇ ਨਵੀਂ ਪੈਨਸ਼ਨ ਸਕੀਮ ਬੰਦ ਕਰ ਕੇ ਪੁਰਾਣੀ ਸਕੀਮ ਲਾਗੂ ਕੀਤੀ ਜਾਵੇ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਦੇ ਬਜਟ ਵਿਚ ਵਾਧਾ ਕੀਤਾ ਜਾਵੇ ਅਤੇ ਇਹ ਵਾਧਾ 6 ਫੀਸਦੀ ਤੱਕ ਰੱਖਿਆ ਜਾਵੇ। ਬੁਲਾਰਿਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿਚ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਪ੍ਰੋ. ਜਸਵਿੰਦਰ ਸਿੰਘ, ਡਾ. ਜਸਵਿੰਦਰ ਸਿੰਘ, ਪ੍ਰੋ. ਬਿਮਲਾ ਜਸਵਾਲ, ਮੈਡਮ ਸ਼ਵਿੰਦਰ ਕੌਰ, ਡਾ. ਦੀਪਕ ਕੁਮਾਰ, ਪ੍ਰੋ. ਵੇਦ ਪ੍ਰਕਾਸ਼ ਸ਼ਰਮਾ, ਡਾ. ਤਾਰਾ ਦੇਵੀ ਆਦਿ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
ਜਲ ਸਰੋਤ ਮੁਲਾਜ਼ਮਾਂ ਕੀਤਾ ਸਰਕਾਰ ਦਾ ਪਿੱਟ-ਸਿਆਪਾ
NEXT STORY