ਜੈਤੋ (ਜਿੰਦਲ) - ਪੰਜਾਬੀ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕੰਟਰੈਕਟ 'ਤੇ ਕੰਮ ਕਰ ਰਹੇ ਅਧਿਆਪਕਾਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੇ ਕਲਾਸਾਂ ਦਾ ਬਾਈਕਾਟ ਕਰ ਦਿੱਤਾ ਹੈ, ਜਿਸ ਕਾਰਨ ਅਧਿਆਪਕ ਕੁਲੀ, ਗੁਲੀ ਤੇ ਜੁਲੀ ਤੋਂ ਤਰਸ ਰਹੇ ਹਨ ਤੇ ਉਧਾਰ ਲੈ ਕੇ ਆਪਣੇ ਪੇਟ ਦੀ ਅੱਗ ਬੁਝਾ ਰਹੇ ਹਨ। ਪਿਛਲੇ 4 ਸਾਲਾਂ ਤੋਂ ਲਗਾਤਾਰ ਕੰਟਰੈਕਟ ਤੌਰ 'ਤੇ ਕੰਮ ਕਰ ਰਹੇ ਅਧਿਆਪਕ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ, ਇਸ ਦੇ ਬਦਲੇ ਪ੍ਰਬੰਧਕਾਂ ਵੱਲੋਂ ਇਨ੍ਹਾਂ ਦੀਆਂ ਤਨਖਾਹਾਂ ਹੀ ਰੋਕ ਲਈਆਂ ਗਈਆਂ । ਇਸ ਸਮੇਂ ਪ੍ਰਭਾਵਿਤ ਅਧਿਆਪਕਾਂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਅਧੀਨ ਚੱਲ ਰਹੇ ਦਰਜਨਾਂ ਕਾਲਜਾਂ 'ਚ ਕੰਟਰੈਕਟ ਅਧਿਆਪਕ ਉਚ ਡਿਗਰੀਆਂ ਪ੍ਰਾਪਤ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ। ਯੂਨੀਵਰਸਿਟੀ ਪ੍ਰਸ਼ਾਸਨਾਂ ਨੂੰ ਤਨਖਾਹਾਂ ਸਬੰਧੀ ਕਈ ਵਾਰ ਮਿਲਣ 'ਤੇ ਵੀ ਉਨ੍ਹਾਂ ਦੇ ਕੰਨ 'ਤੇ ਜੂੰ ਤਕ ਨਹੀਂ ਸਕੀ, ਜਿਸ ਕਾਰਨ ਅਧਿਆਪਕਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਹੀ ਪਿਆ। ਉਨ੍ਹਾਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ ਤੇ ਕਿਹਾ ਕਿ ਜੇਕਰ ਯੂਨੀਵਰਸਿਟੀ ਵੱਲੋਂ ਪਿਛਲੇ 4 ਮਹੀਨਿਆਂ ਦੀਆਂ ਤਨਖਾਹਾਂ ਤੁਰੰਤ ਰਿਲੀਜ਼ ਨਾ ਕੀਤੀਆਂ ਗਈਆਂ ਤਾਂ ਹੋਰਨਾਂ ਕਾਲਜਾਂ ਦੇ ਕੰਟਰੈਕਟ ਅਧਿਆਪਕਾਂ ਨੂੰ ਨਾਲ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵੱਡੇ ਪੱਧਰ 'ਤੇ ਰੋਸ ਜ਼ਾਹਿਰ ਕੀਤਾ ਜਾਵੇਗਾ।
900 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਗ੍ਰਿਫਤਾਰ
NEXT STORY