ਮੰਡੀ ਲੱਖੇਵਾਲੀ (ਸੁਖਪਾਲ ਢਿੱਲੋਂ) - ਸਥਾਨਕ ਮੰਡੀ 'ਚ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਕਿ ਐੱਸ. ਸੀ./ਐੱਸ. ਟੀ. ਐਕਟ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਸ ਦੌਰਾਨ ਦਲਿਤ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਕੁਲਦੀਪ ਸਿੰਘ ਲੱਖੇਵਾਲੀ, ਦਲੀਪ ਕੁਮਾਰ, ਜਗਸੀਰ ਸਿੰਘ, ਮੋਹਿਤ ਕਾਂਤ, ਅਮਰ ਚੰਦ, ਸੁਖਦੇਵ, ਅਸ਼ੋਕ ਮਹਿੰਦਰਾ, ਤਰਸੇਮ ਸਿੰਘ, ਜਗਸੀਰ ਸਿੰਘ, ਕਾਕਾ ਸਿੰਘ ਖੁੰਡੇ ਹਲਾਲ ਆਦਿ ਆਗੂਆਂ ਦੀ ਅਗਵਾਈ ਹੇਠ ਰੋਸ ਮਾਰਚ ਕੱਢ ਕੇ ਭਾਈਚਾਰੇ ਨੇ ਮੋਦੀ ਦਾ ਪੁਤਲਾ ਫੂਕਿਆ।
ਡਰੇਨ ਵਿਭਾਗ ਵੱਲੋਂ ਨਹੀਂ ਸਾਫ ਕਰਵਾਏ ਜਾ ਰਹੇ ਸੇਮ ਨਾਲੇ
NEXT STORY