ਹੁਸ਼ਿਆਰਪੁਰ (ਘੁੰਮਣ) - ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਉਪ ਪ੍ਰਧਾਨ ਪ੍ਰੇਮ ਸੁੱਖ ਦੀ ਅਗਵਾਈ 'ਚ ਹੋਈ, ਜਿਸ 'ਚ ਸਮੂਹ ਪੈਨਸ਼ਨਰਾਂ ਨੇ ਹਿੱਸਾ ਲਿਆ। ਮੀਟਿੰਗ ਉਪਰੰਤ ਸਮੂਹ ਪੈਨਸ਼ਨਰਾਂ ਨੇ ਆਪਣੀਆਂ ਵੱਖ- ਵੱਖ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਪੈਨਸ਼ਨਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਐਸੋਸੀਏਸ਼ਨ ਨੇ ਫੈਸਲਾ ਲਿਆ ਕਿ ਆਪਣੀਆਂ ਮੰਗਾਂ ਲਈ ਸਮੂਹ ਪੈਨਸ਼ਨਰਜ਼ 26 ਮਈ ਨੂੰ ਦੀਨਾ ਨਗਰ 'ਚ ਕੈਬਨਿਟ ਮੰਤਰੀ ਦੇ ਘਰ ਸਾਹਮਣੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਸਰਕਲ ਪ੍ਰਧਾਨ ਡੀ. ਕੇ. ਮਹਿਤਾ, ਗੁਰਮੇਲ ਸਿੰਘ, ਤਿਰਲੋਚਨ ਸਿੰਘ, ਰਤਨ ਲਾਲ, ਤਰਸੇਮ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਗੁਰਬਚਨ ਸਿੰਘ ਆਦਿ ਹਾਜ਼ਰ ਸਨ।
ਇਸੇ ਤਰ੍ਹਾਂ ਪੰਜਾਬ ਰੋਡਵੇਜ਼ ਰਿਟਾ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੀਨੀਅਰ ਉਪ ਪ੍ਰਧਾਨ ਇੰਦਰਵੀਰ ਸਿੰਘ ਬਾਲੀ ਦੀ ਅਗਵਾਈ 'ਚ ਹੋਈ। ਮੀਟਿੰਗ 'ਚ ਸਮੂਹ ਪੈਨਸ਼ਨਰਾਂ ਨੇ ਹਿੱਸਾ ਲਿਆ। ਉਨ੍ਹਾਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਪੈਨਸ਼ਨਰਾਂ 'ਚ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀਆਂ ਮੰਗਾਂ ਮੈਡੀਕਲ ਭੱਤਾ 2500 ਕਰਨਾ, ਪੇ-ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕਰਨਾ, 22 ਮਹੀਨਿਆਂ ਦਾ ਡੀ. ਏ. ਜਲਦ ਜਾਰੀ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਕੈਸ਼ਲੈੱਸ ਸਕੀਮ ਨੂੰ ਸੋਧ ਕੇ ਲਾਗੂ ਕਰਨਾ ਆਦਿ ਜਲਦ ਪੂਰੀਆਂ ਕੀਤੀਆਂ ਜਾਣ।
ਇਸ ਮੌਕੇ ਜਨਰਲ ਸਕੱਤਰ ਗਿਆਨ ਸਿੰਘ, ਰਣਜੀਤ ਸਿੰਘ, ਤਰਸੇਮ ਲਾਲ, ਸੁਰਿੰਦਰਜੀਤ ਸਿੰਘ, ਸਰਪੰਚ ਮੋਹਨ ਲਾਲ, ਵੀਰ ਸਿੰਘ ਵੀਰ, ਮਹਿੰਦਰਪਾਲ ਸਿੰਘ, ਗੁਰਬਖਸ਼ ਸਿੰਘ, ਕੁਲਭੂਸ਼ਣ, ਪ੍ਰਕਾਸ਼ ਸਿੰਘ, ਅਵਤਾਰ ਸਿੰਘ, ਰਣਜੀਤ ਸ਼ਰਮਾ ਆਦਿ ਹਾਜ਼ਰ ਸਨ।
ਮੀਂਹ ਤੇ ਹਨੇਰੀ ਨੇ ਖੇਤਾਂ 'ਚ ਵਿਛਾ ਦਿੱਤਾ 'ਸੋਨਾ'
NEXT STORY