ਮੋਗਾ (ਗੋਪੀ ਰਾਊਕੇ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਪ੍ਰਦੇਸ਼ ਪੱਧਰੀ ਮੀਟਿੰਗ ਪ੍ਰਦੇਸ਼ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ ’ਚ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ’ਚ ਹੋਈ। ਇਸ ਮੌਕੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਉਂਦਿਆਂ 10 ਅਤੇ 18 ਜੁਲਾਈ ਨੂੰ ਪ੍ਰਦੇਸ਼ ਪੱਧਰੀ ਅਤੇ ਜ਼ਿਲਾ ਪੱਧਰ ’ਤੇ ਰੋਸ ਰੈਲੀਆਂ ਅਤੇ ਪੁਤਲਾ ਫੂਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੁਖਚੈਨ ਸਿੰਘ ਖਹਿਰਾ ਪ੍ਰਧਾਨ ਸਿਵਲ ਸਕੱਤਰੇਤ ਚੰਡੀਗਡ਼੍ਹ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਿਵਲ ਸਕੱਤਰੇਤ ਦੀ ਜਥੇਬੰਦੀ ਸਰਬਸੰਮਤੀ ਨਾਲ ਪੀ. ਐੱਸ. ਐੱਮ. ਐੱਸ. ਯੂ. ’ਚ ਸ਼ਾਮਲ ਹੋਈ ਅਤੇ ਉਸ ਨੂੰ ਪੀ. ਐੱਸ. ਐੱਮ. ਐੱਸ. ਯੂ. ’ਚ ਸਨਮਾਨਜਨਕ ਅਹੁਦਾ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਦੇਸ਼ ਪ੍ਰਧਾਨ ਮੇਘ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਦੇ ਡੋਪ ਟੈਸਟ ਕਰਵਾਉਣ ਦੇ ਹੁਕਮਾਂ ਨੂੰ ਬਿਲਕੁੱਲ ਰੱਦ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਕੋਈ ਵੀ ਕਰਮਚਾਰੀ ਡੋਪ ਟੈਸਟ ਨਹੀਂ ਕਰਵਾਏਗਾ ਅਤੇ ਸਰਕਾਰ ਵੱਲੋਂ ਲਾਏ ਗਏ ਸਰਕਾਰੀ ਕਰਮਚਾਰੀਆਂ ’ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਅਦਾ ਨਹੀਂ ਕੀਤਾ ਜਾਵੇਗਾ। ਸਰਕਾਰ ਵੱਲੋਂ ਕਰਮਚਾਰੀਆਂ ਦੇ ਡੀ. ਏ. ਦੇ ਬਕਾਇਆ ਬਿੱਲ ਅਤੇ ਡੀ. ਏ. ਦੀਆਂ ਤਿੰਨ ਕਿਸ਼ਤਾਂ ਦੇਣ ਦੀ ਬਜਾਏ ਕਰਮਚਾਰੀਆਂ ਨੂੰ ਡੋਪ ਟੈਸਟ ’ਚ ਉਲਝਾ ਕੇ ਕਰਮਚਾਰੀਆਂ ਦਾ ਧਿਆਨ ਹੋਰ ਪਾਸੇ ਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਕਰਮਚਾਰੀਆਂ ’ਤੇ ਕਰੋਡ਼ਾਂ ਰੁਪਏ ਦਾ ਬੋਝ ਪਾਇਆ ਜਾ ਰਿਹਾ ਹੈ। ਪ੍ਰਦੇਸ਼ ਕਮੇਟੀ ਨੇ ਫੈਸਲਾ ਕੀਤਾ ਕਿ ਸਰਕਾਰ ਵੱਲੋਂ ਮੁਲਾ਼ਜ਼ਮ ਵਿਰੋਧੀ ਨੀਤੀਆਂ ਖਿਲਾਫ 10 ਜੁਲਾਈ ਨੂੰ ਜ਼ਿਲਾ ਪੱਧਰ ’ਤੇ ਰੋਸ ਰੈਲੀਆਂ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਜੇਕਰ ਸਰਕਰ ਨੇ ਆਪਣੇ ਵਿਰੋਧੀ ਫੈਸਲੇ ਵਾਪਸ ਨਾ ਲਏ ਅਤੇ ਕਰਮਚਾਰੀਆਂ ਦੇ ਬਕਾਇਆ ਡੀ. ਏ. ਦੇ ਬਿੱਲ ਦੀ ਅਦਾਇਗੀ ਅਤੇ ਤਿੰਨ ਕਿਸ਼ਤਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਕਰਮਚਾਰੀ 18 ਜੁਲਾਈ ਨੂੰ ਜ਼ਿਲਾ ਪੱਧਰ ’ਤੇ ਰੋਸ ਰੈਲੀਆਂ ਕਰਨਗੇ ਅਤੇ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਸੁਖਚੈਨ ਸਿੰਘ ਖਹਿਰਾ ਸਿਵਲ ਸਕੱਤਰੇਤ ਕਰਮਚਾਰੀ ਐਸੋਸੀੲੈਸ਼ਨ ਪੰਜਾਬ ਚੰਡੀਗਡ਼੍ਹ, ਪਵਨਜੀਤ ਸਿੰਘ ਸਿੱਧੂ ਪ੍ਰਦੇਸ਼ ਜਨਰਲ ਸਕੱਤਰ ਅਤੇ ਪ੍ਰਦੇਸ਼ ਪ੍ਰਧਾਨ ਸਿੱਖਿਆ ਵਿਭਾਗ, ਗੁਰਿੰਦਰ ਸਿੰਘ ਸੋਢੀ ਪ੍ਰਦੇਸ਼ ਵਿੱਤ ਸਕੱਤਰ, ਅਮਰੀਕ ਸਿੰਘ ਸੰਧੂ ਸੀਨੀਅਰ ਉਪ ਪ੍ਰਧਾਨ, ਗੁਰਨਾਮ ਸਿੰਘ ਵਿਰਕ, ਪ੍ਰਦੇਸ਼ ਪ੍ਰਧਾਨ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ, ਸੁਬੇਗ ਸਿੰਘ ਪ੍ਰਦੇਸ਼ ਖਜ਼ਾਨਾ ਵਿਭਾਗ, ਨਛੱਤਰ ਸਿੰਘ ਭਾਈ ਰੂਪਾ ਪ੍ਰਦੇਸ਼ ਪ੍ਰਧਾਨ ਕਰ ਅਤੇ ਆਬਕਾਰੀ ਵਿਭਾਗ, ਹਰਪ੍ਰੀਤ ਸਿੰਘ ਜਨਰਲ ਸਕੱਤਰ ਫੂਡ ਸਪਲਾਈ, ਤਰਸੇਮ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ।
‘ਅਧਿਆਪਕਾਂ ਦੇ ਮਸਲੇ ਹੱਲ ਨਾ ਹੋਏ ਤਾਂ ਕੀਤਾ ਜਾਵੇਗਾ ਸੰਘਰਸ਼’
NEXT STORY