ਗਿੱਦਡ਼ਬਾਹਾ, (ਕੁਲਭੂਸ਼ਨ)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਗਿੱਦਡ਼ਬਾਹਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਪੇਂਡੂ ਜਲ ਸਪਲਾਈਆਂ ਨੂੰ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਤੇ ਨਾਲ ਹੀ ਪਿੰਡ ਵਾਸੀਆਂ ਨੂੰ ਇਸ ਦੇ ਹੋਣ ਵਾਲੇ ਨੁਕਸਾਨਾਂ ਸਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਮੇਟੀ ਦੇ ਬੁਲਾਰਿਆਂ ਨੇ ਕਿਹਾ ਕਿ ਪੇਂਡੂ ਜਲ ਘਰਾਂ ਦਾ ਨਿੱਜੀਕਰਨ ਅਤੇ ਪੰਚਾਇਤੀਕਰਨ ਕਰ ਕੇ ਕਿਵੇਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ’ਤੇ ਨਾਜਾਇਜ਼ ਬੋਝ ਪਾਇਆ ਜਾ ਰਿਹਾ ਹੈ। ਪੇਂਡੂ ਜਲ ਘਰਾਂ ਨੂੰ ਕੰਪਨੀਆਂ ਦੇ ਹਵਾਲੇ ਕਰ ਕੇ ਪੀਣ ਵਾਲਾ ਪਾਣੀ ਮਹਿੰਗੇ ਭਾਅ ਵੇਚਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਸਾਰਿਆਂ ਨੂੰ ਮਿਲ ਕੇ ਸਰਕਾਰ ਦੇ ਇਸ ਮਾਰੂ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ। ਇਸ ਸਮੇਂ ਸੁਰਜੀਤ ਸਿੰਘ, ਜਸਵਿੰਦਰ ਸਿੰਘ, ਬਹਾਦਰ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਰਾਮਜੀ ਸਿੰਘ, ਜੋਗਿੰਦਰ ਸਿੰਘ, ਪਵਨ ਕੁਮਾਰ ਮੋਂਗਾ, ਕੁਲਦੀਪ ਚੰਦ ਸ਼ਰਮਾ, ਬਨਾਰਸੀ ਦਾਸ, ਹਰਪਾਲ ਸਿੰਘ, ਮੱਖਣ ਸਿੰਘ, ਮੰਦਰ ਸਿੰਘ, ਗੁਰਭਗਤ ਸਿੰਘ, ਗੁਰਮੀਤ ਸਿੰਘ, ਮੋਤੀ ਰਾਮ, ਵਰਿੰਦਰ ਸਹਿਗਲ, ਰਾਜਿੰਦਰ ਸਿੰਘ, ਹਰਮਨਜੀਤ ਸਿੰਘ, ਲਵਪ੍ਰੀਤ ਸਿੰਘ ਆਦਿ ਮੌਜੂਦ ਸਨ।
ਸਿਹਤ ਵਿਭਾਗ ਵੱਲੋਂ ਡੇਢ ਕੁਇੰਟਲ ਿਮਿਲਾਵਟੀ ਬਰਫ਼ੀ ਤੇ ਢੋਡਾ ਬਰਾਮਦ
NEXT STORY