ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)– ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਬ੍ਰਾਂਚ ਬਰਨਾਲਾ ਦੇ ਪ੍ਰੋਗਰਾਮ ਅਨੁਸਾਰ ਬਰਨਾਲਾ ਜ਼ਿਲੇ ਦੇ ਵੱਖ-ਵੱਖ ਪਿੰਡਾਂ ’ਚ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਬਲਵਿੰਦਰ ਧਨੇਰ, ਸਰਬਜੀਤ ਸਿੰਘ ਤਾਜੋਕੇ, ਮਹਿਮਾ ਸਿੰਘ ਅਤੇ ਗੁਰਜੰਟ ਸਿੰਘ ਕੈਰੇਂ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਖਿਲਾਫ ਝੰਡਾ ਮਾਰਚ ਕੀਤਾ ਗਿਆ। ਝੰਡਾ ਮਾਰਚ ਨੂੰ ਸੰਬੋਧਨ ਕਰਦਿਆਂ ਅਨਿਲ ਕੁਮਾਰ, ਖੁਸ਼ਮਿੰਦਰਪਾਲ ਹੰਢਿਆਇਆ, ਦਰਸ਼ਨ ਚੀਮਾ ਅਤੇ ਹੰਸਾ ਸਿੰਘ ਮੌਡ਼ ਨੇ ਕਿਹਾ ਕਿ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਤੋਂ ਪੰਜਾਬ ਸਰਕਾਰ ਪੂਰੀ ਤਰ੍ਹਾਂ ਮੁੱਕਰ ਰਹੀ ਹੈ, ਜਿਸ ਦੀ ਕਡ਼ੀ ਵਜੋਂ ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੋ ਸਕੀਮਾਂ ਪਹਿਲਾਂ ਪੰਚਾਇਤਾਂ ਨੂੰ ਦਿੱਤੀਆਂ ਗਈਆਂ ਸਨ, ਉਹ 95 ਫੀਸਦੀ ਬੁਰੀ ਤਰ੍ਹਾਂ ਫੇਲ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਦੇ ਬਿਜਲੀ ਦੇ ਬਿੱਲ ਲੱਖਾਂ ਰੁਪਏ ਬਕਾਇਆ ਖੜ੍ਹੇ ਹਨ। ਝੰਡਾ ਮਾਰਚ ਵਿਚ ਬੋਲਦਿਆਂ ਕਾਬਲ ਸਿੰਘ ਰਾਜੀਆ, ਹਰਪਾਲ ਸਿੰਘ, ਅਮਰਜੀਤ ਸਿੰਘ ਅਤੇ ਬਿੰਦਰ ਸਿੰਘ ਜਿੰਦ ਨੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਕਿ ਲੋਕਾਂ ਦੀ ਮੁੱਢਲੀ ਲੋਡ਼ ਪਾਣੀ ਨੂੰ ਮੌਜੂਦਾ ਸਰਕਾਰ ਧੱਕੇ ਨਾਲ ਪੰਚਾਇਤਾਂ ਦੇ ਹਵਾਲੇ ਕਰ ਰਹੀ ਹੈ ਅਤੇ ਸਰਕਾਰ ਪਾਣੀ ਨੂੰ ਮਹਿੰਗੇ ਭਾਅ ਵੇਚ ਕੇ ਵਪਾਰ ਦਾ ਹਿੱਸਾ ਬਣਾਉਣਾ ਚਾਹੁੰਦੀ ਹੈ।ਵੱਖ-ਵੱਖ ਪਿੰਡਾਂ ਵਿਚ ਬੋਲਦਿਆਂ ਹਰਪ੍ਰੀਤ ਸਿੰਘ ਰਾਜ਼ੀਆ, ਚਮਕੌਰ ਸਿੰਘ ਕੈਰੇਂ, ਰਛਪਾਲ ਅੌਲਖ, ਸੁਖਜੀਤ ਸਿੰਘ, ਦਰਸ਼ਨ ਨਾਈਵਾਲਾ ਅਤੇ ਭੋਲਾ ਸਿੰਘ ਢਿੱਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਜੇਕਰ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਨੂੰ ਰੋਕਣ ਲਈ ਕੋਈ ਠੋਸ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।
ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਕਰਮਚਾਰੀ ਐਸੋ. ਦੇ ਅਹੁਦੇਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY