ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ, (ਸੁਖਪਾਲ, ਪਵਨ)-ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਆਫ਼ ਕਰਵਾਉਣ ਲਈ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਦੇ ਵਿਧਾਇਕਾਂ ਨੂੰ ਮੰਗ-ਪੱਤਰ ਦਿੱਤੇ ਜਾਣ ਦੀ ਕੜੀ ਤਹਿਤ ਅੱਜ ਜ਼ਿਲੇ ਨਾਲ ਸਬੰਧਤ ਸੰਘਰਸ਼ੀਲ ਮਜ਼ਦੂਰ, ਕਿਸਾਨ ਤੇ ਮੁਲਾਜ਼ਮ ਜਥੇਬੰੰਦੀਆਂ, ਜਿਨ੍ਹਾਂ ਵਿਚ ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਸ਼ਾਮਲ ਹੈ, ਦੇ ਆਗੂਆਂ ਵੱਲੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਤੋਂ ਪਹਿਲਾਂ ਇਕੱਠੇ ਹੋਏ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਤੱਕ ਆਪਣੀ ਅਾਵਾਜ਼ ਪਹੁੰੰਚਾਈ ਜਾਵੇਗੀ ਤਾਂ ਕਿ ਮਨਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਤੋਂ ਬਚਾਇਆ ਜਾ ਸਕੇ। ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮੁਜ਼ਾਹਰਾ ਵੀ ਕੀਤਾ ਗਿਆ। ਇਸ ਸਮੇਂ ਸ਼ਿੰਦਰਪਾਲ ਕੌਰ ਥਾਂਦੇਵਾਲਾ, ਜਗਜੀਤ ਸਿੰਘ ਜੱਸੇਆਣਾ, ਜਸਵਿੰਦਰ ਸਿੰਘ ਸੰਗੂਧੌਣ, ਬਲਵਿੰਦਰ ਸਿੰਘ ਭੁੱਟੀਵਾਲਾ, ਮੰਗਾ ਸਿੰਘ ਅਾਜ਼ਾਦ, ਸੁਖਮੰਦਰ ਕੌਰ, ਬਲਵਿੰਦਰ ਸਿੰਘ ਥਾਂਦੇਵਾਲਾ ਆਦਿ ਹਾਜ਼ਰ ਸਨ।
ਜੈਤੋ, (ਵੀਰਪਾਲ, ਗੁਰਮੀਤ)- ਲੋਕ ਆਗੂ ਮਨਜੀਤ ਸਿੰਘ ਧਨੇਰ ਨੂੰ ਝੂਠੇ ਕਤਲ ਵਿਚ ਹੋਈ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਸਬੰਧੀ ਜਨਤਕ ਜਮਹੂਰੀ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਡੌਂਕਦਾ ਗਰੁੱਪ), ਨੌਜਵਾਨ ਭਾਰਤ ਸਭਾ (ਲਲਕਾਰ), ਪੰਜਾਬ ਵਿਦਿਆਰਥੀ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ਗਰੁੱਪ), ਪੰਜਾਬ ਕਿਸਾਨ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਜੈਤੋ ਦੇ ਸਾਂਝੇ ਵਫਦ ਵੱਲੋਂ ਹਲਕੇ ਦੇ ਵਿਧਾਇਕ ਮਾ. ਬਲਦੇਵ ਸਿੰਘ ਦੀ ਗੈਰ-ਹਾਜ਼ਰੀ ਵਿਚ ਉਨ੍ਹਾਂ ਦੇ ਦਫ਼ਤਰ ਇੰਜਾਰਜ ਮਨਿੰਦਰ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਨਜੀਤ ਸਿੰਘ ਧਨੇਰ ਦੀ ਸਜ਼ਾ ਨੂੰ ਰੱਦ ਕੀਤਾ ਜਾਵੇ।ਇਸ ਮੌਕੇ ਧਰਮਪਾਲ ਸਿੰਘ ਰੋਡ਼ੀਕਪੁਰਾ, ਸੁਖਦੇਵ ਸਿੰਘ ਰਣ ਸਿੰਘ ਵਾਲਾ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਬਲਰਾਜ ਸਿੰਘ, ਲਖਵਿੰਦਰ ਸਿੰਘ ਵਾਡ਼ਾ ਭਾਈ ਕਾ, ਬਲਦੇਵ ਸਿੰਘ ਮੱਤਾ, ਪੱਪੂ ਸਿੰਘ, ਬੂਟਾ ਸਿੰਘ ਵਡ਼ਿੰਗ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਚੇਨ ਝਪਟ ਕੇ ਭੱਜੇ ਨੌਜਵਾਨ ਨੂੰ ਕਾਬੂ ਕਰ ਕੇ ਲੋਕਾਂ ਨੇ ਚਾੜ੍ਹਿਆ ਕੁਟਾਪਾ
NEXT STORY