ਜਲੰਧਰ- ਬਾਲੀਵੁੱਡ ਸਿਨੇਮਾ ਦੀ 'ਵਿਵਾਦਿਤ ਕੁਈਨ' ਕੰਗਨਾ ਰਣੌਤ ਇਸ ਸਮੇਂ ਆਪਣੀ ਤਾਜ਼ਾ ਰਿਲੀਜ਼ ਹੋਈ ਫਿਲਮ 'ਐਮਰਜੈਂਸੀ' ਨੂੰ ਲੈ ਕੇ ਲਗਾਤਾਰ ਚਰਚਾ 'ਚ ਹੈ। ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਾਰ ਕਰਕੇ ਆਖ਼ਰਕਾਰ ਇਹ ਫਿਲਮ ਅੱਜ 17 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇ ਚੁੱਕੀ ਹੈ ਪਰ ਪੰਜਾਬ ਵਿੱਚ ਇਸ ਫਿਲਮ ਦਾ ਰੱਜ ਕੇ ਵਿਰੋਧ ਹੋ ਰਿਹਾ ਹੈ।ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਦਾ ਪੰਜਾਬੇ ਜ਼ਿਲ੍ਹੇ ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ 'ਚ ਕਾਲੀਆਂ ਝੰਡੀਆਂ ਨਾਲ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਕਈ ਜਗ੍ਹਾਂ 'ਤੇ ਫਿਲਮ ਲੱਗੀ ਹੀ ਨਹੀਂ।
ਦੱਸ ਦਈਏ ਕਿ ਇਸ ਫਿਲਮ ਨੂੰ ਲੈ ਕੇ ਪੰਜਾਬ 'ਚ ਕਈ ਥਾਵਾਂ 'ਤੇ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਇੱਕ ਸ਼੍ਰੋਮਣੀ ਕਮੇਟੀ ਮੈਂਬਰ ਨੇ ANI ਨਾਲ ਗੱਲਬਾਤ ਕਰਦਿਆਂ ਕਿਹਾ, "ਸਾਡਾ ਅੱਜ ਦਾ ਵਿਰੋਧ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਨੂੰ ਲੈ ਕੇ ਹੈ। ਇਸ ਫਿਲਮ ਵਿੱਚ ਸਿੱਖ ਧਰਮ ਦੇ ਇਤਿਹਾਸ ਅਤੇ 1984 ਦੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਅਸੀਂ ਪਹਿਲਾਂ ਵੀ ਇਸ ਦਾ ਟੀਜ਼ਰ ਆਉਣ 'ਤੇ ਇਸ ਦਾ ਵਿਰੋਧ ਕੀਤਾ ਸੀ ਪਰ ਸਰਕਾਰ ਨੇ ਇਸ ਦੇ ਵਿਰੁੱਧ ਕੁਝ ਨਹੀਂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਰਮਾਣ ਅਧੀਨ ਗੋਦਾਮ ਦੀ ਪੈੜ ਤੋਂ ਡਿੱਗਣ ਕਾਰਨ ਮਜ਼ਦੂਰ ਦੀ ਮੌਤ
NEXT STORY