ਜਲੰਧਰ (ਵੈੱਬ ਡੈਸਕ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਦੀਪਕ ਬਾਲੀ ਨੂੰ ਉਸ ਵੇਲੇ ਨਮੋਸ਼ੀ ਭਰੀ ਸਥਿਤੀ ਦਾ ਸਾਹਮਣਾ ਕਰਨਾ ਪਿਆ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਅੰਤਿਮ ਸੰਸਕਾਰ ਮੌਕੇ ਇਕੱਠੇ ਹੋਏ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ।
ਇਹ ਵੀ ਪੜ੍ਹੋ: 5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ ਨੇ ਮਚਾਇਆ ਤਹਿਲਕਾ
ਮਿਲੀ ਜਾਣਕਾਰੀ ਮੁਤਾਬਕ ਦੀਪਕ ਬਾਲੀ ਸਸਕਾਰ ਵਾਲੀ ਥਾਂ 'ਤੇ ਖੜ੍ਹੇ ਹੋ ਕੇ ਮੀਡੀਆ ਨੂੰ ਇੰਟਰਵਿਊ ਦੇ ਰਹੇ ਸਨ, ਜਿਸ ਦੌਰਾਨ ਲੱਕੀ ਓਬਰਾਏ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਗੁੱਸੇ ਵਿੱਚ ਆਏ ਰਿਸ਼ਤੇਦਾਰਾਂ ਨੇ 'ਆਪ' ਆਗੂ ਨੂੰ ਖ਼ਰੀਆਂ-ਖ਼ਰੀਆਂ ਸੁਣਾਉਂਦਿਆਂ ਕਿਹਾ ਕਿ ਸਿਰਫ਼ ਖ਼ਬਰਾਂ ਲਵਾਉਣ ਨਾਲ ਕੁਝ ਨਹੀਂ ਹੋਣਾ, ਸਗੋਂ ਕੁਝ ਅਮਲੀ ਤੌਰ 'ਤੇ ਕਰਕੇ ਵਿਖਾਓ।

ਕੋਈ ਜਵਾਬ ਨਾ ਹੋਣ ਕਾਰਨ ਚੁੱਪ ਰਹੇ ਬਾਲੀ
ਹਾਲਾਤ ਉਸ ਵੇਲੇ ਹੋਰ ਵੀ ਤਣਾਅਪੂਰਨ ਹੋ ਗਏ ਜਦੋਂ ਇਹ ਵੇਖਿਆ ਗਿਆ ਕਿ 'ਆਪ' ਆਗੂ ਦੀਪਕ ਬਾਲੀ ਕੋਲ ਲੱਕੀ ਓਬਰਾਏ ਨਾਲ ਸਬੰਧਤ ਸਵਾਲਾਂ ਦਾ ਕੋਈ ਠੋਸ ਜਵਾਬ ਨਹੀਂ ਸੀ। ਲੋਕਾਂ ਵੱਲੋਂ ਕੀਤੇ ਗਏ ਵਿਰੋਧ ਦੇ ਸਾਹਮਣੇ ਦੀਪਕ ਬਾਲੀ ਬੇਵੱਸ ਨਜ਼ਰ ਆਏ ਅਤੇ ਕੱਛਾਂ ਵਿੱਚ ਹੱਥ ਦੇ ਕੇ ਚੁੱਪ-ਚਾਪ ਉੱਥੋਂ ਨਿਕਲ ਗਏ।
ਇਹ ਵੀ ਪੜ੍ਹੋ: ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ ਸਾਜਿਸ਼, ਦੁਸ਼ਮਣੀ 'ਚ ਇੰਝ ਬਦਲੀ ਦੋਸਤੀ
ਲੱਕੀ ਓਬਰਾਏ ਦੇ ਅੰਤਿਮ ਸੰਸਕਾਰ ਮੌਕੇ ਮੌਜੂਦ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਕਾਫ਼ੀ ਰੋਸ ਵੇਖਿਆ ਗਿਆ ਕਿ ਆਗੂ ਸਿਰਫ਼ ਸਿਆਸੀ ਲਾਹਾ ਲੈਣ ਲਈ ਇੰਟਰਵਿਊ ਦੇ ਰਹੇ ਹਨ, ਜਦਕਿ ਪੀੜਤ ਪਰਿਵਾਰ ਲਈ ਉਨ੍ਹਾਂ ਕੋਲ ਕੋਈ ਠੋਸ ਜਵਾਬ ਜਾਂ ਮਦਦ ਦੀ ਤਜਵੀਜ਼ ਨਹੀਂ ਸੀ। ਇਸ ਘਟਨਾ ਦੀ ਵੀਡੀਓ ਅਤੇ ਚਰਚਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲੋਕਾਂ ਨੇ 'ਆਪ' ਆਗੂ ਦਾ ਜਲੂਸ ਕੱਢ ਦਿੱਤਾ।
ਇਹ ਵੀ ਪੜ੍ਹੋ: ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਪੁਲਸ 'ਤੇ ਭੜਕਿਆ ਕਾਰੋਬਾਰੀ ਮੁਖਤਾਰ ਸਿੰਘ, ਕਿਹਾ-"ਹੁਣ ਪੰਜਾਬ 'ਚ ਰਹਿਣਾ ਹੋਇਆ ਔਖਾ"
NEXT STORY