ਬਠਿੰਡਾ (ਵੈੱਬ ਡੈਸਕ)- ਪ੍ਰੈੱਸ ਦੀ ਆਜ਼ਾਦੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨ ਦੇ ਦਫ਼ਤਰ ਸਾਹਮਣੇ 'ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ' ਵੱਲੋਂ 24 ਜਨਵਰੀ ਨੂੰ ਸਵੇਰੇ 11 ਵਜੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਕੇਂਦਰੀ ਵਿਸ਼ਾ ''ਮੁੱਖ ਮੰਤਰੀ ਦਾ ਹੈਲੀਕਾਪਟਰ ਕੌਣ ਵਰਤ ਰਿਹਾ ਹੈ? ਜਿਸ ਰਾਹੀਂ ਪੰਜਾਬ ਸਰਕਾਰ ਦੀਆਂ ਨੀਤੀਆਂ, ਪ੍ਰਸ਼ਾਸਨਿਕ ਫ਼ੈਸਲਿਆਂ ਅਤੇ ਸੱਤਾ ਦੇ ਦੁਰਵਰਤੋਂ ਸਬੰਧੀ ਸਵਾਲਾਂ ‘ਤੇ ਗੱਲਬਾਤ ਕੀਤੀ ਜਾਵੇਗੀ। ਦਰਅਸਲ ਪੰਜਾਬ ਸਰਕਾਰ ਲਗਾਤਾਰ ਲੋਕ ਪੱਖੀ ਪੱਤਰਕਾਰਾਂ 'ਤੇ ਝੂਠੇ ਪਰਚੇ ਪਾ ਰਹੀ ਹੈ। ਇਹ ਮਾਮਲਾ ਪੱਤਰਕਾਰਾਂ ਦਾ ਨਹੀਂ ਸਗੋਂ ਹੱਕੀ ਆਵਾਜ਼ ਨੂੰ ਬਚਾਉਣ ਦਾ ਹੈ, ਇਸ ਕਰਕੇ ਇਹ ਸਾਰਾ ਇਕੱਠ ਪੂਰਾ ਮੀਡੀਆ ਦੀ ਜ਼ੁਬਾਨਬੰਦੀ ਖ਼ਿਲਾਫ਼ ਕੀਤਾ ਜਾ ਰਿਹਾ ਹੈ।

ਪ੍ਰੋਗਰਾਮ ਵਿੱਚ ਇਸ ਗੱਲ ‘ਤੇ ਵੀ ਚਰਚਾ ਹੋਵੇਗੀ ਕਿ ਜਿੱਥੇ ਇਕ ਪਾਸੇ ਪੰਜਾਬ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰੀ ਸਰੋਤਾਂ ਦੀ ਦੁਰਵਰਤੋਂ ਨੂੰ ਲੈ ਕੇ ਲਗਾਤਾਰ ਸਵਾਲ ਖੜ੍ਹੇ ਹੋ ਰਹੇ ਹਨ। ਖ਼ਾਸ ਕਰਕੇ ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਵਰਤੋਂ ਸਬੰਧੀ ਉੱਠ ਰਹੇ ਸਵਾਲਾਂ ਨੂੰ ਲੋਕਾਂ ਸਾਹਮਣੇ ਤੱਥਾਂ ਸਮੇਤ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਸ ਚਰਚਾ ਵਿੱਚ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ, ਮਨਦੀਪ ਮੱਕੜ, ਮਾਨਿਕ ਗੋਇਲ, ਮਿੰਟੂ ਗੁਰੂਸਰੀਆ ਸਮੇਤ ਹੋਰ ਬੁੱਧੀਜੀਵੀ ਸ਼ਾਮਲ ਹੋਣਗੇ। ਉਨ੍ਹਾਂ ਵੱਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪ੍ਰਸ਼ਾਸਨਿਕ ਜ਼ਿੰਮੇਵਾਰੀ ਅਤੇ ਜਨਤਾ ਨਾਲ ਜੁੜੇ ਮੁੱਦਿਆਂ ‘ਤੇ ਖੁੱਲ੍ਹ ਕੇ ਵਿਚਾਰ ਰੱਖੇ ਜਾਣਗੇ। ਆਯੋਜਕਾਂ ਵੱਲੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਲੋਕਤੰਤਰਿਕ ਚਰਚਾ ਨੂੰ ਮਜ਼ਬੂਤੀ ਮਿਲ ਸਕੇ।
ਇਹ ਵੀ ਪੜ੍ਹੋ: Big Breaking: ਸੁਨੀਲ ਜਾਖੜ ਦੀ ਅਚਾਨਕ ਵਿਗੜੀ ਸਿਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Big Breaking: ਸੁਨੀਲ ਜਾਖੜ ਦੀ ਅਚਾਨਕ ਵਿਗੜੀ ਸਿਹਤ
NEXT STORY